ਕਿਸਾਨ ਮੋਰਚੇ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਰੱਖੇ ਅਹਿਮ ਮੁੱਦੇ

ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਰੱਖੇ ਅਹਿਮ ਮੁੱਦੇ

ਚੰਡੀਗੜ੍ਹ 22 ਨਵੰਬਰ 2021 :

ਪ੍ਰਧਾਨ ਮੰਤਰੀ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਹੁਣ ਕਿਸਾਨ ਵਲੋਂ ਆਪਣੀਆਂ ਅਹਿਮ 6 ਮੰਗਾਂ ਰੱਖੀਆਂ । ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਖੁੱਲ੍ਹਾ ਖ਼ਤ ਜਾਰੀ ਕੀਤਾ ਕਿ ਸਿਰਫ਼ ਤਿੰਨੋਂ ਖੇਤੀ ਕਾਨੂੰਨ ਰੱਦ ਕਰਨਾ ਹੀ ਇਸ ਅੰਦੋਲਨ ਦੀ ਮੰਗ ਨਹੀਂ ਹੈ ਸਗੋਂ ਹੋਰ ਅਹਿਮ ਮੰਗਾਂ ਵੀ ਹਨ।

ਕਿਸਾਨ ਮੋਰਚੇ ਵਿੱਚ ਸ਼ੁਰੂ ਤੋਂ ਲੈ ਕੇ ਹੁਣ ਤੱਕ ਸੈਂਕੜੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਹੋਏ , ਲਖੀਮਪੁਰ ਖੀਰੀ ਦੇ ਕਿਸਾਨ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੇ ਮੁੱਦੇ ਵੀ ਉਠਾਏ ਹਨ।
ਚਿੱਠੀ ’ਚ ਲਿਖਿਆ ਹੈ ਕਿ ਦੇਸ਼ ਦੇ ਕਰੋੜਾਂ ਕਿਸਾਨਾਂ ਨੇ 19 ਨਵੰਬਰ ਦੀ ਸਵੇਰ ਨੂੰ ਰਾਸ਼ਟਰ ਦੇ ਨਾਮ ਤੁਹਾਡਾ ਸੰਦੇਸ਼ ਜਾਰੀ ਹੋਇਆ । ਸਾਨੂੰ ਖੁਸ਼ੀ ਹੈ ਕਿ ਤੁਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।ਕਿਸਾਨ ਮੋਰਚੇ ਵਲੋਂ ਇਸ ਐਲਾਨ ਦਾ ਸਵਾਗਤ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਤੁਹਾਡੀ ਸਰਕਾਰ ਇਸ ਵਾਅਦੇ ਨੂੰ ਜਲਦੀ ਹੀ ਪੂਰਾ ਕਰੇਗੀ।
ਕਿਸਾਨ ਮੋਰਚੇ ਨੇ ਸਰਕਾਰ ਨਾਲ ਮੀਟਿੰਗਾਂ ਦੇ ਦੌਰ ਦੌਰਾਨ ਉਠਾਈਆਂ ਤਿੰਨ ਮੰਗਾਂ ਦਾ ਜ਼ਿਕਰ ਕੀਤਾ, ‘ਖੇਤੀ ਲਾਗਤ ’ਤੇ (ਸੀ2+50 ਫ਼ੀਸਦ) ਆਧਾਰਿਤ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿੱਲ 2020/2021 ਨੂੰ ਵਾਪਸ ਲਿਆ ਜਾਵੇ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਐਕਟ, 2021 ਇਨ ਨੈਸ਼ਨਲ ਕੈਪੀਟਲ ਰਿਜਨ ਤੇ ਇਸ ਨਾਲ ਸਬੰਧਤ ਖੇਤਰਾਂ ਵਿੱਚ ਕਿਸਾਨਾਂ ਨੂੰ ਧਾਰਾ 15 ਰਾਹੀਂ ਸਜ਼ਾ ਦੀ ਗੁੰਜਾਇਸ਼ ਦੁਬਾਰਾ ਕਿਸਾਨਾਂ ਨੂੰ ਦਿੱਤੀ ਗਈ ਹੈ।’

ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਨਾ ਸਿਰਫ਼ ਤਿੰਨੋਂ ਕਾਨੂੰਨਾਂ ਨੂੰ ਟਾਲਿਆ ਜਾਵੇਗਾ, ਉਨ੍ਹਾਂ ਕਿਹਾ ਹੈ ਕਿ ਵੱਡੀਆਂ ਮੰਗਾਂ ’ਤੇ ਕੋਈ ਠੋਸ ਐਲਾਨ ਨਾ ਹੋਣ ਕਾਰਨ ਕਿਸਾਨਾਂ ’ਚ ਨਿਰਾਸ਼ਾ ਹੈ।

ਦਿੱਲੀ, ਹਰਿਆਣਾ , ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਅਤੇ ਹੋਰ ਕਈ ਰਾਜਾਂ ਵਿੱਚ ਇਸ ਅੰਦੋਲਨ ਦੌਰਾਨ ਜੂਨ 2020 ਤੋਂ ਹੁਣ ਤੱਕ ਹਜ਼ਾਰਾਂ ਕਿਸਾਨਾਂ ਨੂੰ ਸੈਂਕੜੇ ਕੇਸਾਂ ਵਿੱਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਇਹ ਕੇਸ ਤੁਰੰਤ ਵਾਪਸ ਲਏ ਜਾਣ। ਲਖੀਮਪੁਰ ਕਾਂਡ ਦਾ ਮੁੱਖ ਦੋਸ਼ੀ ਅਤੇ ਧਾਰਾ 120ਬੀ ਦੇ ਕਥਿਤ ਦੋਸ਼ੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ। 700 ਦੇ ਕਰੀਬ ਕਿਸਾਨ ਦੇ ਪਰਿਵਾਰਾਂ ਦੇ ਮੁਆਵਜ਼ੇ ਅਤੇ ਮੁੜ ਵਸੇਬੇ ਦੀ ਵਿਵਸਥਾ ਹੋਵੇ। ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਸ਼ਹੀਦੀ ਯਾਦਗਾਰ ਬਣਾਉਣ ਲਈ ਜ਼ਮੀਨ ਦਿੱਤੀ ਜਾਵੇ।

Scroll to Top