July 2, 2024 9:12 pm
Sukhpal Singh Khaira

ਸੁਖਪਾਲ ਖਹਿਰਾ ਪੁੱਜੇ ਬਹਿਬਲ ਕਲਾਂ ਇਨਸਾਫ਼ ਮੋਰਚੇ ‘ਚ, ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਫਰੀਦਕੋਟ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਸ਼ਨੀਵਾਰ ਨੂੰ ਬਹਿਬਲ ਕਲਾਂ (ehbal Kalan) ਇਨਸਾਫ਼ ਮੋਰਚੇ ਵਿੱਚ ਪੁੱਜੇ। ਇਸ ਦੌਰਾਨ ਖਹਿਰਾ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪੀੜਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ।

ਦੱਸ ਦੇਈਏ ਕਿ 2015 ‘ਚ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ (Behbal Kalan) ‘ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਸ ਨੇ ਗੋਲੀਆਂ ਚਲਾਈਆਂ ਸਨ। ਬਹਿਬਲ ਕਲਾਂ (Behbal Kalan)  ਵਿੱਚ ਦੋ ਨੌਜਵਾਨਾਂ ਦੀ ਜਾਨ ਚਲੀ ਗਈ।