ਚੰਡੀਗੜ੍ਹ, 10 ਸਤੰਬਰ 2024: ਖੰਨਾ (Khanna) ‘ਚ ਪੁਲਿਸ ਨੇ ‘ਆਪ’ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਦੇ ਕ.ਤ.ਲ ਮਾਮਲੇ ‘ਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਛੇਤੀ ਹੀ ਇਸ ਮਾਮਲੇ ‘ਚ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰੇਗੀ। ਜਾਣਕਾਰੀ ਮੁਤਾਬਕ ਤਰਲੋਚਨ ਸਿੰਘ ਦਾ ਕ.ਤ.ਲ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ।
ਜਾਣਕਾਰੀ ਮੁਤਾਬਕ ਤਰਲੋਚਨ ਸਿੰਘ ਬੀਤੇ ਦਿਨ ਸ਼ਾਮ ਨੂੰ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਉਸ ਦੇ ਲੜਕੇ ਹਰਪ੍ਰੀਤ ਸਿੰਘ ਹੈਪੀ ਅਤੇ ਹੋਰ ਪਿੰਡ ਵਾਸੀਆਂ ਨੇ ਖੂਨ ਨਾਲ ਲੱਥਪੱਥ ਸੜਕ ਕਿਨਾਰੇ ਪਿਆ ਦੇਖਿਆ, ਜਿਨ੍ਹਾਂ ਨੇ ਉਸ ਨੂੰ ਖੰਨਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਤਰਲੋਚਨ ਨੂੰ ਮ੍ਰਿਤਕ ਐਲਾਨ ਦਿੱਤਾ।
ਤਰਲੋਚਨ ਸਿੰਘ ਇਸ ਤੋਂ ਪਹਿਲਾਂ ਸਰਪੰਚ (Khanna) ਦੀ ਚੋਣ ਵੀ ਲੜ ਚੁੱਕਾ ਹੈ, ਹਾਲਾਂਕਿ ਉਹ ਅਸਫਲ ਰਿਹਾ ਸੀ। ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਮ੍ਰਿਤਕ ਦੇ ਪੁੱਤ ਦਾ ਹਰਪ੍ਰੀਤ ਦਾ ਮੰਨਣਾ ਹੈ ਕਿ ਉਸ ਦੇ ਪਿਤਾ ਦਾ ਕ.ਤ.ਲ ਦੁਸ਼ਮਣੀ ਕਾਰਨ ਹੋਇਆ ਹੈ।