ਚੰਡੀਗੜ੍ਹ, 17 ਮਾਰਚ 2023: ਹਲਕਾ ਮੋਹਾਲੀ ਦੀ ਖਰੜ ਪੁਲਿਸ (Kharar Police) ਨੇ ਲੈਪਟਾਪ ਚੋਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੇ ਮੁਤਾਬਕ ਇਹ ਗਿਰੋਹ ਯੂਨੀਵਰਸਿਟੀ ਅਤੇ ਕਾਲਜ ਦੇ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦਾ ਸੀ। ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਇਨ੍ਹਾਂ ਵਿੱਚੋਂ ਇੱਕ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਹੈ। ਮੁਲਜ਼ਮਾਂ ਕੋਲੋਂ ਲੈਪਟਾਪ, ਨਕਦੀ ਅਤੇ ਚੋਰੀ ਦੀ ਘੜੀ ਵੀ ਬਰਾਮਦ ਕੀਤੀ ਗਈ ਹੈ।
ਜਨਵਰੀ 19, 2025 7:54 ਪੂਃ ਦੁਃ