July 7, 2024 6:17 pm
Kulwant Singh

ਖੇਡਾਂ ਵਤਨ ਪੰਜਾਬ ਦੀਆਂ: ਐੱਸ ਐੱਸ ਨਗਰ ‘ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਹੋਵੇਗਾ: ਵਿਧਾਇਕ ਕੁਲਵੰਤ ਸਿੰਘ

ਚੰਡੀਗੜ੍ਹ 12 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ (Khedan Watan Punjab Diaan) ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਕੁਲਵੰਤ ਸਿੰਘ (Kulwant Singh) ਹਲਕਾ ਵਿਧਾਇਕ ਮੋਹਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਐੱਸ ਨਗਰ ‘ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ। ਖੇਡਾਂ ਲਈ ਸਭ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਕੁਲਵੰਤ ਸਿੰਘ ਨੇ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਤੇ ਵੇਟਲਿਫਟਿੰਗ ਦੇ ਮੁਕਾਬਲੇ ਛੇ ਉਮਰ ਵਰਗਾਂ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਦੇ ਹੋਣਗੇ।

ਪੈਰਾ ਖਿਡਾਰੀਆਂ ਦੇ ਵੀ ਮੁਕਾਬਲੇ ਹੋਣਗੇ। 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਤੇ ਅਥਲੈਟਿਕਸ। ਇਨ੍ਹਾਂ ਵਰਗਾਂ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਕੁਲਵੰਤ ਸਿੰਘ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ।

ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ।