Ludhiana

Ludhiana News: ਅਗਵਾ ਹੋਈ 2 ਸਾਲ ਦੀ ਬੱਚੀ ਨੂੰ ਪੁਲਿਸ ਨੇ ਕੁਝ ਘੰਟਿਆਂ ‘ਚ ਲੱਭਿਆ, ਚਾਚੀ ‘ਤੇ ਲੱਗੇ ਦੋਸ਼

ਲੁਧਿਆਣਾ, 15 ਨਵੰਬਰ 2024: ਲੁਧਿਆਣਾ (Ludhiana)’ਚ ਥਾਣਾ ਡਿਵੀਜ਼ਨ ਨੰਬਰ-3 ਦੇ ਅਧੀਨ ਆਉਂਦੇ ਇਲਾਕੇ ‘ਚ ਇੱਕ ਕਰੀਬ 2 ਸਾਲ ਦੀ ਬੱਚੀ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ। ਬੱਚੀ ਨੂੰ ਘਰੋਂ ਲੈ ਜਾਣ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ | ਬੱਚੀ ਦੀ ਚਾਚੀ ‘ਤੇ ਬੱਚੀ ਨੂੰ ਅਗਵਾ ਕਰਨ ਦਾ ਦੋਸ਼ ਲੱਗਿਆ ਹੈ |

ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦੇ ਮੱਦਦ ਦੇ ਨਾਲ ਬੱਚੀ ਨੂੰ ਕੁਝ ਹੀ ਘੰਟਿਆਂ ‘ਚ ਸਹੀ ਸਲਾਮਤ ਬਰਾਮਦ ਕਰਕੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਅੱਗੇ ਜਾਰੀ ਹੈ।

ਬੱਚੀ ਦੇ ਪਿਓ ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਦੁਪਹਿਰ ਵੇਲੇ ਕਰੀਬ ਉਹਨਾਂ ਦੀ ਬੱਚੀ ਅਚਾਨਕ ਘਰੋਂ ਗਾਇਬ ਹੋ ਗਈ। ਜਿਸ ਤੋਂ ਬਾਅਦ ਉਹਨਾਂ ਨੇ ਕਾਫ਼ੀ ਭਾਲ ਕੀਤੀ | ਜਦੋਂ ਬੱਚੀ ਨਹੀਂ ਮਿਲੀ ਤਾਂ ਉਹਨਾਂ ਨੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਿਆ ਕਿ ਬੱਚੀ ਨੂੰ ਕਰੋ ਉਸਦੀ ਚਾਚੀ ਹੀ ਐਕਟੀਵਾ ‘ਤੇ ਲੈ ਕੇ ਗਈ ਹੈ |

ਜਿਸ ਤੋਂ ਬਾਅਦ ਉਨਾਂ ਨੇ ਉਹ ਸੀਸੀਟੀਵੀ ਪੁਲਿਸ ਨੂੰ ਦਿੱਤੀ ਤੇ ਪੁਲਿਸ (Ludhiana Police) ਨੇ ਸੀਸੀ ਟੀਵੀ ਦੀ ਮੱਦਦ ਨਾਲ ਕੁਝ ਹੀ ਘੰਟਿਆਂ ‘ਚ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ। ਪੀੜਿਤ ਬੱਚੇ ਦੇ ਪਰਿਵਾਰਿਕ ਮੈਂਬਰ ਦੋਸ਼ੀ ਖ਼ਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ | ਪੁਲਿਸ ਵੱਲੋਂ ਹੁਣ ਮਾਮਲੇ ਦੇ ਅੱਗੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

 

Scroll to Top