ਚੰਡੀਗੜ੍ਹ 19 ਜੁਲਾਈ 2022: ਹਰਿਆਣਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਵੱਲੋਂ DSP ਸੁਰਿੰਦਰ ਸਿੰਘ ਦੀ ਹੱਤਿਆ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਹਰਿਆਣਾ ਸਰਕਾਰ ‘ਤੇ ਤਿੱਖੇ ਹਮਲੇ ਕੀਤੇ | ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਇੱਕ ਪੁਲਿਸ ਅਫਸਰ ਦਾ ਬੇਰਹਿਮੀ ਨਾਲ ਕਤਲ ਹਰਿਆਣਾ ਦੇ ਸਮੁੱਚੇ ਸਰਕਾਰੀ ਸਿਸਟਮ ਦੀ ਨਾਕਾਮੀ ਦਾ ਨਤੀਜਾ ਹੈ। ਜਿੱਥੇ ਪੁਲਿਸ ਹੀ ਸੁਰੱਖਿਅਤ ਨਹੀਂ ਹੈ ਉੱਥੇ ਜਨਤਾ ਕਿਵੇਂ ਸੁਰੱਖਿਅਤ ਹੋਵੇਗੀ? ਇਸਦੇ ਨਾਲ ਹੀ ਉਨ੍ਹਾਂ ਨੇ DSP ਸੁਰਿੰਦਰ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |
ਜਿਕਰਯੋਗ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਐਲਾਨ ਕੀਤਾ ਗਿਆ ਹੈ ਕਿ ਡੀਐਸਪੀ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇਗਾ । ਇਸ ਦੇ ਨਾਲ ਹੀ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ ਅਤੇ ਪਰਿਵਾਰ ਦੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।