King Charles

King Charles III: ਕੈਂਸਰ ਤੋਂ ਪੀੜਤ ਨੇ ਬ੍ਰਿਟੇਨ ਦੇ ਕਿੰਗ ਚਾਰਲਸ, PM ਮੋਦੀ ਨੇ ਛੇਤੀ ਠੀਕ ਹੋਣ ਦੀ ਕੀਤੀ ਕਾਮਨਾ

ਚੰਡੀਗੜ੍ਹ, 06 ਫਰਵਰੀ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਬ੍ਰਿਟੇਨ ਦੇ ਰਾਜਾ ਚਾਰਲਸ (King Charles) ਤੀਜੇ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ। ਚਾਰਲਸ III ਕੈਂਸਰ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ | ਲੰਡਨ ‘ਚ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਦੀ ਸਰਕਾਰੀ ਰਿਹਾਇਸ਼ ਬਕਿੰਘਮ ਪੈਲੇਸ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ ਰਾਜਾ ਚਾਰਲਸ ਕੈਂਸਰ ਤੋਂ ਪੀੜਤ ਹਨ। ਕਿੰਗ ਚਾਰਲਸ ਦੇ ਸਰੀਰ ਦੇ ਕਿਹੜੇ ਹਿੱਸੇ ਵਿੱਚ ਕੈਂਸਰ ਹੈ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਲਿਖਿਆ, ’ਮੈਂ’ਤੁਸੀਂ, ਭਾਰਤ ਦੇ ਲੋਕਾਂ ਦੇ ਨਾਲ, ਰਾਜਾ ਚਾਰਲਸ III (King Charles) ਦੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।’ ਬਕਿੰਘਮ ਪੈਲੇਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 75 ਸਾਲਾ ਰਾਜਾ ਚਾਰਲਸ ਨੂੰ ਕੈਂਸਰ ਹੈ ਅਤੇ ਉਸ ਦਾ ਇਲਾਜ ਸ਼ੁਰੂ ਹੋ ਗਿਆ ਹੈ। ਕਿੰਗ ਚਾਰਲਸ ਦੀਆਂ ਸਾਰੀਆਂ ਜਨਤਕ ਬੈਠਕਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪਿਛਲੇ ਮਹੀਨੇ ਹੀ ਕਿੰਗ ਚਾਰਲਸ ਦੀ ਪ੍ਰੋਸਟੇਟ ਦੀ ਸਰਜਰੀ ਹੋਈ ਸੀ। ਜਾਂਚ ਦੌਰਾਨ ਉਸ ਦੇ ਸਰੀਰ ‘ਚ ਕਿਸੇ ਹੋਰ ਬੀਮਾਰੀ ਦੇ ਲੱਛਣ ਦਿਖਾਈ ਦਿੱਤੇ, ਜਿਸ ਤੋਂ ਬਾਅਦ ਹੋਰ ਟੈਸਟ ਕਰਵਾਏ ਗਏ ਅਤੇ ਕੈਂਸਰ ਦੀ ਪੁਸ਼ਟੀ ਹੋਈ।

Scroll to Top