July 1, 2024 1:12 pm
Ludhiana bomb blast

ludhiana: ਕਿਰਨ ਰਿਜਿਜੂ ਨੇ ਲੁਧਿਆਣਾ ਬੰਬ ਧਮਾਕੇ ਵਾਲੀ ਥਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ 24 ਦਸੰਬਰ 2021: ਲੁਧਿਆਣਾ ਬੰਬ ਧਮਾਕੇ (Ludhiana bomb blast) ਤੋਂ ਬਾਅਦ ਹਸਪਤਾਲ ‘ਚ ਦਾਖਲ ਜ਼ਖਮੀਆਂ ਨੂੰ ਮਿਲਣ ਲਈ ਕੇਂਦਰੀ ਗ੍ਰਹਿ ਮੰਤਰੀ ਕਿਰਨ ਰਿਜਿਜੂ (Kiran Rijiju) ਲੁਧਿਆਣਾ ਪਹੁੰਚੇ ਹਨ। ਉਨ੍ਹਾਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਵਿਜੇ ਸਾਂਪਲਾ ਵੀ ਮੌਜੂਦ ਹਨ। ਜਾਣਕਾਰੀ ਮੁਤਾਬਕ ਹਸਪਤਾਲ ਦਾ ਦੌਰਾ ਕਰਕੇ ਜ਼ਖਮੀਆਂ ਨੂੰ ਮਿਲਣਗੇ।ਕਿਰਨ ਰਿਜਿਜੂ (Kiran Rijiju) ਬੰਬ ਧਮਾਕੇ ਵਾਲੀ ਥਾਂ ‘ਤੇ ਪਹੁੰਚ ਕਿ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਰਹੇ ਹਨ | ਜਿਸ ਤੋਂ ਬਾਅਦ ਉਹ ਹਸਪਤਾਲ ਜਾ ਕੇ ਪੀੜਤਾਂ ਨੂੰ ਮਿਲਣਗੇ।

ਤੁਹਾਨੂੰ ਦਸ ਦਈਏ ਕਿ ਬੀਤੇ ਦਿਨ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana District Court) ਦੀ ਦੂਜੀ ਮੰਜ਼ਿਲ ‘ਤੇ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਇਮਾਰਤ ਹਿੱਲ ਗਈ। ਇੰਨਾ ਹੀ ਨਹੀਂ ਧਮਾਕੇ ਨਾਲ ਹੇਠਾਂ ਪਾਰਕਿੰਗ ਵਿੱਚ ਖੜ੍ਹੀਆਂ ਕਾਰਾਂ ਵੀ ਨੁਕਸਾਨੀਆਂ ਗਈਆਂ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।