Site icon TheUnmute.com

ਕੀਰਤਪੁਰ ਸਾਹਿਬ ਪੁਲਿਸ ਥਾਣੇ ਨੂੰ ਰਾਸ਼ਟਰੀ ਪੱਧਰ ’ਤੇ 8ਵਾਂ, ਪੰਜਾਬ ‘ਚੋਂ ਮਿਲਿਆ ਪਹਿਲਾ ਸਥਾਨ

Kiratpur Sahib Police Station

ਚੰਡੀਗੜ੍ਹ, 25 ਸਤੰਬਰ 2024: ਪੰਜਾਬ ਦੇ ਕੀਰਤਪੁਰ ਸਾਹਿਬ ਪੁਲਿਸ ਥਾਣੇ (Kiratpur Sahib Police Station) ਨੇ ‘ਸਾਲ 2023 ਦੀ ਸਾਲਾਨਾ ਰੈਂਕਿੰਗ’ ‘ਚ ਕੌਮੀ ਪੱਧਰ ’ਤੇ 8ਵਾਂ ਅਤੇ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਥਾਣਿਆਂ ਦੀ ਇਹ ਸਾਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ ਦੁਆਰਾ ਨਿਰਧਾਰਤ ਕੀਤੇ ਮਾਪਦੰਡਾਂ ਦੇ ਆਧਾਰ ’ਤੇ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਉਪਲਬੱਧੀ ਪੰਜਾਬ ‘ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੀ ਲਗਨ, ਮਿਹਨਤ ਅਤੇ ਅਟੁੱਟ ਵਚਨਬੱਧਤਾ ਨੂੰ ਮਾਨਤਾ ਦਿੰਦੀ ਹੈ | ਇਸ ਪ੍ਰਾਪਤੀ ਦੇ ਪੁਲਿਸ ਥਾਣੇ (Kiratpur Sahib Police Station) ਨੂੰ ਕੇਂਦਰੀ ਗ੍ਰਹਿ ਮੰਤਰੀ ਤੇ ਕੇਂਦਰੀ ਗ੍ਰਹਿ ਸਕੱਤਰ ਦੁਆਰਾ ਸਾਂਝੇ ਤੌਰ ’ਤੇ ਹਸਤਾਖ਼ਰ ਕੀਤੇ ਦੋ ਸਰਟੀਫਿਕੇਟ ਪ੍ਰਾਪਤ ਹੋਏ ਹਨ।

ਡੀਜੀਪੀ ਗੌਰਵ ਯਾਦਵ ਨੇ ਆਈਜੀਪੀ ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ. ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੂੰ ਦੋਵੇਂ ਸਰਟੀਫਿਕੇਟ ਸੌਂਪੇ ਅਤੇ ਉਨ੍ਹਾਂ ਨੂੰ ਅਤੇ SHO ਕੀਰਤਪੁਰ ਸਾਹਿਬ ਨੂੰ ਇਹ ਮੀਲ ਪੱਥਰ ਸਥਾਪਿਤ ਕਰਨ ’ਤੇ ਵਧਾਈ ਦਿੱਤੀ ਹੈ ।

Exit mobile version