ਚੰਡੀਗੜ੍ਹ, 13 ਦਸੰਬਰ 2024: Kisan Andolan 2.0 News: ਕਿਸਾਨ ਅੰਦਲੋਨ ਦੇ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ | ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗਾਂਧੀਵਾਦੀ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਪ੍ਰਦਰਸ਼ਨਾਂ ਨੂੰ ਅਸਥਾਈ ਤੌਰ ‘ਤੇ ਮੁਲਤਵੀ ਕਰਨ ਅਤੇ ਹਾਈਵੇਅ ਤੋਂ ਦੂਰ ਜਾਣ ਲਈ ਵੀ ਕਿਹਾ।
ਦੂਜੇ ਪਾਸੇ ਸੁਪਰੀਮ ਕੋਰਟ ਨੇ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਉਨਾਂ ਨੂੰ ਮਰਨ ਵਰਤ ਤੋੜਨ ਲਈ ਮਨਾਉਣ ਲਈ ਕਿਹਾ ਹੈ। ਇਸ ਨੇ ਸਰਕਾਰੀ ਨੁਮਾਇੰਦਿਆਂ ਨੂੰ ਜਾਗੀਤ ਸਿੰਘ ਡੱਲੇਵਾਲ ਨੂੰ ਤੁਰੰਤ ਮਿਲਣ ਲਈ ਵੀ ਕਿਹਾ, ਪਰ ਉਨ੍ਹਾਂ ਦੇ ਵਿਰੋਧ ਨੂੰ ਤੋੜਨ ਲਈ ਕਿਸੇ ਵੀ ਤਾਕਤ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਜਿਕਰਯੋਗ ਹੈ ਕਿ ਡੱਲੇਵਾਲ ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ‘ਚ ਕੇਂਦਰ ‘ਤੇ ਦਬਾਅ ਬਣਾਉਣ ਲਈ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਹਨ।
Read More Farmers Protest 2024: ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣਾ ਸੂਬਾ ਸਰਕਾਰ ਤੇ ਕੇਂਦਰ ਦੀ ਜ਼ਿੰਮੇਵਾਰੀ- ਸੁਪਰੀਮ ਕੋਰਟ