9 ਜਨਵਰੀ 2025: ਸ਼ੰਭੂ (Shambhu border) ਰਹੱਦ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਅੰਦੋਲਨ (andolan) ਤੇ ਬੈਠੇ ਕਿਸਾਨ ਦੇ ਵਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ, ਅੰਦੋਲਨ ਦੌਰਾਨ ਇਕ ਕਿਸਾਨ (kisan) ਨੇ ਸਲਫ਼ਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ।
ਉਥੇ ਹੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਤੇਜਬੀਰ ਸਿੰਘ ਨੇ ਦੱਸਿਆ ਕਿ ਰੇਸ਼ਮ (resham singh) ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਦੇ ਬਾਵਜੂਦ ਕੇਂਦਰ ਸਰਕਾਰ ਦੇ ਵਲੋਂ ਕੋਈ ਹੱਲ ਨਾ ਕੱਢੇ ਜਾਣ ਕਾਰਨ ਸਰਕਾਰ ਤੋਂ ਨਾਰਾਜ਼ ਹੈ। ਦੱਸ ਦੇਈਏ ਕਿ ਫਿਲਹਾਲ ਕਿਸਾਨ ਰੇਸ਼ਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਰੇਸ਼ਮ ਸਿੰਘ ਨੇ ਸਵੇਰੇ ਲੰਗਰ (langer) ਵਾਲੀ ਥਾਂ ਨੇੜੇ ਜਾ ਕੇ ਸਲਫ਼ਾਸ ਖਾਂਦੀ। ਇਸ ਬਾਰੇ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਮੌਕੇ ‘ਤੇ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਤੋਂ ਬਾਅਦ ਉਹ ਤੁਰੰਤ ਹਸਪਤਾਲ ਲੈ ਕੇ ਤੁਰ ਗਏ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫ਼ਾਸ ਨਿਗਲ ਲਈ ਸੀ। ਉਸ ਦਿਨ ਦਿੱਲੀ ਜਾਣ ਦੀ ਇਜਾਜ਼ਤ ਨਾ ਮਿਲਣ ‘ਤੇ ਉਹ ਨਾਰਾਜ਼ ਸੀ। ਕਰੀਬ 4 ਦਿਨਾਂ ਬਾਅਦ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ।
read more: ਸੁਪਰੀਮ ਕੋਰਟ ਵੱਲੋਂ ਕਿਸਾਨਾਂ ਨੂੰ ਪ੍ਰਦਰਸ਼ਨ ਅਸਥਾਈ ਤੌਰ ‘ਤੇ ਮੁਲਤਵੀ ਕਰਨ ਦੀ ਸਲਾਹ