Sarwan Singh Pandher

Kisan Andolan 2025 : ਅੰਮ੍ਰਿਤਸਰ ‘ਚ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕੀਤੀ ਪ੍ਰੈਸ ਕਾਨਫਰੰਸ, ਦਿੱਲੀ ਕੂਚ ਨੂੰ ਲੈ ਕੇ ਦੱਸੀ ਅਗਲੀ ਰਣਨੀਤੀ

25 ਮਾਰਚ ਨੂੰ ਕਿਸਾਨਾਂ ਦਾ ਜੱਥਾ ਦਿੱਲੀ ਨੂੰ ਹੋਵੇਗਾ ਰਵਾਨਾ – ਸਰਵਨ ਸਿੰਘ ਪੰਧੇਰ

ਮੁੱਖ ਮੰਤਰੀ ਪੰਜਾਬ ਨੂੰ ਹੈ ਸਾਡੀ ਮੰਗ 12 ਮੰਗਾਂ ਦਾ ਮੰਗ ਪੱਤਰ ਭੇਜਿਆ ਜਾਵੇ ਕੇਂਦਰ ਸਰਕਾਰ ਨੂੰ – ਸਰਵਨ ਸਿੰਘ ਪੰਧੇਰ

24 ਫਰਵਰੀ 2025: ਪਿਛਲੇ ਦਿਨੀ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ (meeting) ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ|

ਜਿੱਥੇ ਕਿ ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ (farmers) ਦਾ ਜੱਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਲੇਕਿਨ ਹੁਣ ਇਹ ਜੱਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ ਇਸ ਦੇ ਨਾਲ ਹੀ ਉਹਨਾਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ,ਅਤੇ ਸਾਡੀ ਮੰਗ ਹੈ ਕਿ ਉਸ ਨੂੰ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ।

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਿਹੜਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਉਸ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਵਿਦੇਸ਼ ਤੋਂ ਰਿਪੋਰਟ ਹੋ ਕੇ ਆਏ ਹਨ ਅਤੇ ਇਸ ਪਿੱਛੇ ਜਿਹੜੇ ਵੀ ਏਜਂਟ ਜਿੰਮੇਵਾਰ ਹਨ ਉਹਨਾਂ ਦਾ ਅਸੀਂ ਵਿਰੋਧ ਕਰਦੇ ਹਾਂ ਤੇ ਉਹਨਾਂ ਖਿਲਾਫ ਕਾਰਵਾਈ ਵੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਇਕੁਾਇਰ ਕਰ ਰਹੀ ਹੈ ਚਾਹੇ ਉਹ ਬਠਿੰਡਾ ਹੋਵੇ ਚਾਹੇ ਗੁਰਦਾਸਪੁਰ (gurdaspur) ਜਾਂ ਤਰਨ ਤਰਨ ਜਾਂ ਪੰਜਾਬ ਦਾ ਕੋਈ ਵੀ ਖੇਤਰ ਹੋਵੇ ਅਗਰ ਕੋਈ ਸਰਕਾਰ ਜ਼ਬਰਦਸਤੀ ਕਿਸਾਨਾਂ ਦੀ ਜਮੀਨ ਤੇ ਕਬਜ਼ਾ ਕਰੇਗੀ ਤਾਂ ਅਸੀਂ ਉਸਦਾ ਵਿਰੋਧ ਵੀ ਕਰਾਂਗੇ।

Read More: ਜਗਜੀਤ ਸਿੰਘ ਡੱਲੇਵਾਲ ਨੂੰ ਦਿੱਤੀ ਜਾਣ ਵਾਲੀ ਡਾਕਟਰੀ ਸਹਾਇਤਾ 7 ਦਿਨਾਂ ਤੋਂ ਬੰਦ

Scroll to Top