TheUnmute.com

SYL ਗੀਤ ਤੋਂ ਬਾਅਦ ਕਿਸਾਨ ਏਕਤਾ ਮੋਰਚਾ ਤੇ ‘ਟਰੈਕਟਰ ਟੂ ਟਵਿਟਰ’ ਅਕਾਊਂਟ ‘ਤੇ ਲਗਾਈ ਪਾਬੰਦੀ

ਚੰਡੀਗੜ੍ਹ 27 ਜੂਨ 2022 : ਬੀਤੇ ਐਤਵਾਰ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਹਟਾ ਦਿੱਤਾ ਗਿਆ, ਇਸਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣਾਏ ਟਵਿਟਰ ਅਕਾਊਂਟ ‘ਤੇ ਐਕਸ਼ਨ ਲੈਂਦਿਆਂ ਭਾਰਤੀ ਕਾਨੂੰਨਾਂ ਤਹਿਤ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ 2 ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਬਣਾਏ ਗਏ ਸਨ।

ਇਨ੍ਹਾਂ ਅਕਾਊਂਟ ‘ਤੇ 5 ਲੱਖ ਤੋਂ ਬਾਅਦ ਫਾਲੋਅਰਜ਼ ਸੀ ਜਿਸ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਜਵਾਬ ਦਿੱਤਾ ਜਾਂਦਾ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਦੱਸਿਆ ਜਾਂਦਾ ਸੀ। ਇਹ ਟਵਿੱਟਰ ਅਕਾਊਂਟ ਬੰਦ ਕਰਨ ਨੂੰ ਲੈ ਕੇ ਕਿਸਾਨ ਆਗੂ ਹਰਮੀਤ ਕਾਦੀਆ ਨੇ ਵੀ ਅਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ‘ਬੋਲਣ ਦੀ ਆਜ਼ਾਦੀ ਇੱਕ ਮਨੁੱਖੀ ਅਧਿਕਾਰ ਹੈ ਅਤੇ ਲੋਕਤੰਤਰ ਦੀ ਬੁਨਿਆਦ ਹੈ। ਜੇ ਬੋਲਣ ਦੀ ਆਜ਼ਾਦੀ ‘ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਉਹ ਲੋਕਤੰਤਰ ‘ਤੇ ਪਾਬੰਦੀ ਹੈ। ਕਿਸਾਨ ਏਕਤਾ ਮੋਰਚਾ ਅਤੇ ‘ਟਰੈਕਟਰ ਟੂ ਟਵਿੱਟਰ’ ‘ਤੇ ਪਾਬੰਦੀ ਕਿਸਾਨਾਂ ਦੀ ਬੋਲਣ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।”

Tractor2twitter Account Ban

Exit mobile version