ਚੰਡੀਗੜ੍ਹ 23 ਨਵੰਬਰ 2022: ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੈਠੇ ਹਨ, ਜੋ ਕਿ 5ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਡੱਲੇਵਾਲ ਦੀ ਸਿਹਤ ਵਿਗੜਨ ਦੀ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ ਅਤੇ ਉਨ੍ਹਾਂ ਦਾ ਸ਼ੂਗਰ ਲੈਵਲ ਘੱਟ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਅੱਜ ਫਰੀਦਕੋਟ ਪਹੁੰਚਣਗੇ, ਡੱਲੇਵਾਲ ਦੇ ਮਰਨ ਵਰਤ ਵਿੱਚ ਸ਼ਾਮਲ ਹੋਣਗੇ। ਜਿਕਰਯੋਗ ਹੈ ਕਿ ਫ਼ਰੀਦਕੋਟ ਪ੍ਰਸ਼ਾਸਨ ਵਲੋਂ ਲਗਾਤਾਰ ਜਗਜੀਤ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਨਵਰੀ 19, 2025 12:37 ਪੂਃ ਦੁਃ