ਪੰਜਾਬ, 12 ਦਸੰਬਰ 2025: ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਪੰਜਾਬ ਚੈਪਟਰ ਨੇ ਅੱਜ (ਸ਼ੁੱਕਰਵਾਰ) ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਬੈਠਕ ਕੀਤੀ। ਕਿਸਾਨ ਆਗੂਆਂ ਨੇ 18 ਅਤੇ 19 ਦਸੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟ ਦਫਤਰਾਂ ਦੇ ਬਾਹਰ ਦੋ ਦਿਨਾਂ ਰਾਜਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾਵੇਗਾ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਹੈ ਤਾਂ 20 ਦਸੰਬਰ ਤੋਂ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਬਠਿੰਡਾ ‘ਚ ਰੇਲ ਰੋਕੋ ਅੰਦੋਲਨ ਸ਼ੁਰੂ ਹੋ ਜਾਵੇਗਾ। ਆਗੂਆਂ ਦਾ ਕਹਿਣਾ ਹੈ ਕਿ 1 ਦਸੰਬਰ ਨੂੰ ਸਰਕਾਰ ਨੂੰ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਸੀ। ਜੇਕਰ ਸਰਕਾਰ ਚਾਹੁੰਦੀ ਹੈ, ਤਾਂ ਉਹ ਸਾਡੇ ਨਾਲ ਗੱਲਬਾਤ ਕਰੇ |
ਕੇਐਮਐਮ ਆਗੂਆਂ ਨੇ ਪੰਜਾਬ ਸਰਕਾਰ ‘ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਅਤੇ ਬਿਜਲੀ ਸੋਧ ਬਿੱਲ 2025 ‘ਤੇ ਚੁੱਪ ਰਹਿਣ ਲਈ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸਲਾਹ ਕੀਤੇ ਬਿਨਾਂ ਕਾਨੂੰਨ ਲਾਗੂ ਕਰਨਾ ਇੱਕ ਧੋਖਾ ਹੈ।
ਕਿਸਾਨ ਆਗੂਆਂ ਦੀਆਂ ਮੰਗਾਂ:-
ਸ਼ੰਭੂ ਸਰਹੱਦ ‘ਤੇ ਹੋਏ ਨੁਕਸਾਨ ਅਤੇ ਚੋਰੀ ਲਈ 3 ਕਰੋੜ 77 ਲੱਖ 948 ਰੁਪਏ) ਦਾ ਮੁਆਵਜ਼ਾ ਦਿੱਤਾ ਜਾਵੇ |
ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜੁਰਮਾਨਾ ਅਤੇ ਕੇਸ ਵਾਪਸ ਲਏ ਜਾਣੇ ਚਾਹੀਦੇ ਹਨ।
ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ |
ਵਨ ਨੇਸ਼ਨ, ਵਨ ਰਜਿਸਟਰੀ ਪ੍ਰਕਿਰਿਆ ਨੂੰ ਰੋਕਿਆ ਜਾਵੇ |
ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ |
Read More: Rajasthan News: ਹਨੂੰਮਾਨਗੜ੍ਹ ਦੇ ਟਿੱਬੀ ‘ਚ ਅੰਦੋਲਨ ਜਾਰੀ, ਇੰਟਰਨੈੱਟ ਸੇਵਾਵਾਂ ਬੰਦ




