July 5, 2024 7:50 pm
University Bachao Morcha

ਫਾਜ਼ਿਲਕਾ ‘ਚ 21 ਅਪ੍ਰੈਲ ਨੂੰ ਹੋਵੇਗੀ ਕਿਸਾਨ ਮਿਲਣੀ, ਕਿਸਾਨਾਂ ਨੂੰ ਪ੍ਰੋਗਰਾਮ ‘ਚ ਭਾਗ ਲੈਣਾ ਦਾ ਸੱਦਾ

ਫਾਜ਼ਿਲਕਾ,18 ਅਪ੍ਰੈਲ 2023: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਨ ਅਤੇ ਉਨ੍ਹਾਂ ਦੀਆਂ ਸਲਾਹਾਂ ਅਨੁਸਾਰ ਖੇਤੀਬਾੜੀ ਸਬੰਧੀ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਖੇਤੀ ਸਬੰਧੀ ਨਵੀਂ ਜਾਣਕਾਰੀ ਦੇਣ ਲਈ ਉਲੀਕੇ ਪ੍ਰੋਗਰਾਮ ਤਹਿਤ ਫਾਜ਼ਿਲਕਾ (Fazilka) ਵਿਖੇ ਕਿਸਾਨ ਮਿਲਣੀ ਪ੍ਰੋਗਰਾਮ 21 ਅਪ੍ਰੈਲ 2023 ਨੂੰ ਸਵੇਰੇ 10 ਵਜੇ ਹੋਵੇਗਾ। ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਸਰਵਨ ਕੁਮਾਰ ਨੇ ਦਿੱਤੀ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਅਤੇ ਬਾਗਬਾਨੀ ਵਿਭਾਗ ਦੇ ਮੰਤਰੀ ਸ: ਚੇਤਨ ਸਿੰਘ ਜੌੜਾਮਾਜਰਾ ਵਿਸੇਸ਼ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਸ ਕਿਸਾਨ ਮਿਲਣੀ ਵਿਚ ਭਾਗ ਲੈਣ ਦਾ ਹਾਰਦਿਕ ਸੱਦਾ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਕਿਸਾਨ ਮਿਲਣੀ ਪ੍ਰੋਗਰਾਮ ਫਾਜ਼ਿਲਕਾ ਦੇ ਸ਼ਾਹ ਪੈਲੇਸ (ਅਬੋਹਰ ਰੋਡ) ਤੇ ਹੋਵੇਗਾ।