July 7, 2024 11:12 am
ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਲਈ ਕਿਸਾਨ ਮੋਰਚੇ ਨੇ 18 ਅਕਤੂਬਰ ਨੂੰ ਦੇਸ਼ ਭਰ ’ਚ ਰੇਲ ਰੋਕੋ ਦਾ ਐਲਾਨ ਕੀਤਾ

ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਲਈ ਕਿਸਾਨ ਮੋਰਚੇ ਨੇ 18 ਅਕਤੂਬਰ ਨੂੰ ਦੇਸ਼ ਭਰ ’ਚ ਰੇਲ ਰੋਕੋ ਦਾ ਐਲਾਨ ਕੀਤਾ

9 ਅਕਤੂਬਰ, 2021: ਜੇਕਰ ਯੂ ਪੀ ਪੁਲਿਸ ਨੇ 11 ਅਕਤੂਬਰ ਤੱਕ ਲਖੀਮਪੁਰ ਕਤਲੇਆਮ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੁੰ ਗ੍ਰਿਫਤਾਰ ਨਾ ਕੀਤਾ ਤਾਂ ਫਿਰ 18 ਅਕਤੂਬਰ ਨੁੰ ਦੇਸ਼ ਭਰ ਵਿਚ ਰੇਲਾਂ ਰੋਕੀਆਂ ਜਾਣਗੀਆਂ। ਇਹ ਐਲਾਨ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਬਿਆਨ ਵਿਚ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਨਾਮ ਸਿੰਘ ਚੜੂਨੀ, ਹੰਨਾਨ ਮੋਲਾ, ਜਗਜੀਤ ਸਿੰਘ ਡੱਬੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ ਕੱਕਾ ਜੀ, ਯੁੱਧਵੀਰ ਸਿੰਘ ਤੇ ਯੋਗਦੇਂਰ ਯਾਦਵ ਨੇ ਕਿਹਾ ਕਿ ਯੂ ਪੀ ਦੀ ਯੋਗੀ ਸਰਕਾਰ ਨੇ ਜਾਣ ਬੁੱਝ ਕੇ ਅਸ਼ੀਸ਼ ਮਿਸ਼ਰਾ ਨੂੰ ਭੱਜਣ ਦਾ ਮੌਕਾ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ 11 ਅਕਤੂਬਰ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ ਤੇ ਉਹਨਾਂ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਫਿਰ 18 ਨੂੰ ਰੇਲਾਂ ਰੋਕੀਆਂ ਜਾਣਗੀਆਂ।

ਉਹਨਾਂ ਕਿਹਾ ਕਿ ਅਪਰਾਧਿਕ ਸਾਜ਼ਿਸ਼ ਰਚਣ, ਦੋਸ਼ੀ ਨੂੰ ਸ਼ਰਣ ਦੇਣ ਅਤੇ ਹੱਤਿਆਦੇਦੋਸ਼ਾਂ ਵਿਚ ਭਾਰਤ ਦੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਲੀ ਨੂੰ ਵੀ ਗ੍ਰਿਫਤਾਰ ਕੀਤਾ ਜਾਵੇ ਅਤੇ ਮੰਤਰੀ ਦੇ ਪਦ ਤੋਂ ਬਰਖ਼ਾਸਤ ਕੀਤਾ ਜਾਵੇ। ਮੋਰਚੇ ਨੇ ਕਿਹਾ ਕਿ ਲਖੀਮਪੁਰ ਖੀਰੀ ਹੱਤਿਆ ਕਾਂਡ ਮਾਮਲੇ ਦੀ ਜਾਂਚ ਸਿੱਧੀ ਸੁਪਰੀਮ ਕੋਰਟ ਦੇ ਅਧੀਨ ਹੋਵੇ।