Kisan Protest 2025: ਜਗਜੀਤ ਸਿੰਘ ਡੱਲੇਵਾਲ ਨੂੰ ਦਿੱਤੀ ਜਾਣ ਵਾਲੀ ਡਾਕਟਰੀ ਸਹਾਇਤਾ 7 ਦਿਨਾਂ ਤੋਂ ਬੰਦ

10 ਫਰਵਰੀ 2025: ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖਨੌਰੀ ਸਰਹੱਦ ’ਤੇ ਕਿਸਾਨ ਆਗੂ (Farmer leader Jagjit Singh Dallewal’s) ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 77ਵੇਂ ਦਿਨ ਵੀ ਜਾਰੀ ਰਿਹਾ, ਜਿੱਥੇ ਉਨ੍ਹਾਂ ਦੀ ਹਾਲਤ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ।

ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਦਿੱਤੀ ਜਾਣ ਵਾਲੀ ਡਾਕਟਰੀ ਸਹਾਇਤਾ ਪਿਛਲੇ 7 ਦਿਨਾਂ ਤੋਂ ਬੰਦ ਹੈ ਕਿਉਂਕਿ ਉਨ੍ਹਾਂ ਦੀਆਂ ਨਾੜੀਆਂ ਬੰਦ ਹਨ ਅਤੇ ਡਾਕਟਰਾਂ ਨੂੰ ਡਰਿੱਪ ਪਾਉਣ ਲਈ ਨਾੜੀਆਂ ਨਹੀਂ ਮਿਲ ਰਹੀਆਂ ਹਨ।

11 ਫਰਵਰੀ ਨੂੰ ਰਤਨਪੁਰਾ ਮੋਰਚੇ ਵਿੱਚ ਹੋਣ ਵਾਲੇ ਕਿਸਾਨ ਮਹਾਪੰਚਾਇਤ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਪਿੰਡ ਪੁਤਲੀ, ਬੁੱਢਾਵਾਲੀ, ਚਖੀਰਾ, ਸਿੰਘਵਾਲਾ, ਨੁਕੇਰਾ, ਹਰੀਪੁਰਾ, ਭਗਤਪੁਰਾ ਆਦਿ ਪਿੰਡਾਂ ਵਿੱਚ ਕਿਸਾਨਾਂ ਨੂੰ ਮਹਾਂਪੰਚਾਇਤ ਵਿੱਚ ਸ਼ਮੂਲੀਅਤ ਕਰਨ ਲਈ ਬੁਲਾਇਆ ਗਿਆ। 12 ਫਰਵਰੀ ਨੂੰ ਦਾਤਾਸਿੰਘ ਵਾਲਾ-ਖਨੌਰੀ ਮੋਰਚਾ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ਵਿੱਚ ਦੇਸ਼ ਭਰ ਤੋਂ ਕਿਸਾਨ ਅਤੇ ਆਗੂ ਪਹੁੰਚਣਗੇ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰਾਂ ਪੰਜਾਬ ਨੂੰ ਧਮਕੀਆਂ ਦੇਣੀਆਂ ਬੰਦ ਕਰਨ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੇਰੀ ਦਿਲੀ ਇੱਛਾ ਹੈ ਕਿ 12 ਫਰਵਰੀ ਨੂੰ ਸਮੂਹ ਕਿਸਾਨਾਂ ਵਿਚਕਾਰ ਦਾਤਾਸਿੰਘਵਾਲਾ-ਖਨੌਰੀ ਮੋਰਚੇ ਵਿੱਚ ਜਾ ਕੇ ਕਿਸਾਨਾਂ ਨਾਲ ਆਪਣੀਆਂ ਦਿਲੀ ਭਾਵਨਾਵਾਂ ਸਾਂਝੀਆਂ ਕਰਾਂ। ਕਿਸਾਨਾਂ ਨੇ ਸ੍ਰੀ ਧਮਤਾਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮੋਰਚੇ ਦੀ ਮਜ਼ਬੂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Read More: ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਗਣਤੰਤਰ ਦਿਵਸ ‘ਤੇ ਕੱਢਿਆ ਜਾਵੇਗਾ ਟਰੈਕਟਰ ਮਾਰਚ

Scroll to Top