ਬਠਿੰਡਾ, 22 ਜਨਵਰੀ 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਪਹੁੰਚੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਕੌਮੀ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਜਨਵਰੀ ਨੂੰ ਜ਼ਿਲ੍ਹਾ ਹੈਡਕੁਆਰਟਰਾਂ ਅਤੇ ਤਹਿਸੀਲਾਂ ਤੇ ਟਰੈਕਟਰਾਂ ਨਾਲ ਪਰੇਡ ਕਰਨ ਦਾ ਸੱਦਾ ਦਿੱਤਾ ਹੋਇਆ ਹੈ ਜਿਸ ਵਿੱਚ ਦਿੱਲੀ ਮੋਰਚੇ ਦੌਰਾਨ ਰਹਿੰਦੀਆਂ ਅਤੇ ਉਸ ਤੋਂ ਬਾਅਦ ਹੋਰ ਜੁੜੀਆਂ ਮੰਗਾਂ ਮੰਨ ਕੇ ਲਾਗੂ ਕਰਨ ਦੀ ਮੰਗ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹਨਾਂ ਮੰਗਾਂ ਸਬੰਧੀ ਜਿਲ੍ਹਾ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ ਜਿਸ ਦੀ ਤਿਆਰੀ ਲਈ ਅੱਜ ਮੀਟਿੰਗ ਵਿੱਚ ਪੂਰੀ ਵਿਉਂਤਬੰਦੀ ਕੀਤੀ ਗਈ।
ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਨੇ ਦਿੱਲੀ ਮੋਰਚੇ ਦੌਰਾਨ ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀਆਂ ਫਸਲਾਂ ਦੀ ਲਾਭਕਾਰੀ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਕੀਤੀ ਜਾਵੇ, ਲਖੀਮਪੁਰ ਦੇ ਮੁੱਖ ਦੋਸ਼ੀ ਅਜੈ ਮਿਸ਼ਰਾ ਤੇ ਪਰਚਾ ਦਰਜ਼ ਕਰ ਕੇ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਅਤੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦਿੱਤਾ ਜਾਵੇ ਦਿੱਲੀ ਅੰਦੋਲਨ ਵੇਲੇ ਕਿਸਾਨਾਂ ਸਿਰ ਮੜ੍ਹੇ ਪੁਲਸ ਕੇਸ ਰੱਦ ਕੀਤੇ ਜਾਣ , ਦਿੱਲੀ ਅੰਦੋਲਨ ਦੇ ਸਮੂਹ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀ ਤੁਰੰਤ ਦਿੱਤੀ ਜਾਵੇ, ਬਿਜਲੀ ਬਿੱਲ 2020 ਰੱਦ ਕੀਤਾ ਜਾਵੇ ਅਤੇ ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ।
ਇਸ ਨਾਲ ਹੋਰ ਜੁੜੀਆਂ ਮੰਗਾਂ ਫ਼ਸਲੀ ਤਬਾਹੀ ਦੀ ਪੂਰੀ ਭਰਪਾਈ ਵਾਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ,ਸਮੂਹ ਕਿਸਾਨਾਂ ਮਜ਼ਦੂਰਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ , ਨਿਊਜਕਲਿੱਕ ਵਿਰੁੱਧ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ ।ਅੱਜ ਦੀ ਮੀਟਿੰਗ ਵਿੱਚ ਹਰਿੰਦਰ ਕੌਰ ਬਿੰਦੂ, ਕਰਮਜੀਤ ਕੌਰ ਲਹਿਰਾ ਖਾਨਾ, ਹਰਜਿੰਦਰ ਸਿੰਘ ਬੱਗੀ, ਜਸਵੀਰ ਸਿੰਘ ਬੁਰਜ ਸੇਮਾ,ਬਸੰਤ ਸਿੰਘ ਕੋਠਾ ਗੁਰੂ, ਜਗਦੇਵ ਸਿੰਘ ਜੋਗੇਵਾਲਾ ,ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਬਲਦੇਵ ਸਿੰਘ ਚੌਕੇ ,ਹੁਸ਼ਿਆਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਤਜਿੰਦਰ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ ,ਗੁਰਪਾਲ ਸਿੰਘ ਦਿਉਣ ,ਅਜੇਪਾਲ ਸਿੰਘ ਘੁੱਦਾ ,ਹਰਪ੍ਰੀਤ ਸਿੰਘ ਚੱਠੇਵਾਲਾ, ਰਾਜਵਿੰਦਰ ਸਿੰਘ ਰਾਮ ਨਗਰ, ਸੰਤੋਖ ਸਿੰਘ ਲਹਿਰਾ ਖਾਨਾ ,ਬੂਟਾ ਸਿੰਘ ਬੱਲੋ, ਸਿਮਰਜੀਤ ਸਿੰਘ ਚੱਕ ਫਤਿਹ ਸਿੰਘ ਵਾ