ਚੰਡੀਗੜ੍ਹ 04 ਮਈ 2023: (KKR vs SRH) ਆਈਪੀਐਲ ਦੇ 47ਵੇਂ ਮੈਚ ਵਿੱਚ ਸਨਰਾਈਜ਼ਰਸ ਹੈਦਰਾਬਾਦ ਨੂੰ ਆਪਣੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਹੈਦਰਾਬਾਦ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਪੰਜ ਦੌੜਾਂ ਨਾਲ ਹਰਾ ਦਿੱਤਾ। ਕੋਲਕਾਤਾ ਦੇ ਕਪਤਾਨ ਨਿਤੀਸ਼ ਰਾਣਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਉਸ ਦੀ ਟੀਮ ਨੇ 20 ਓਵਰਾਂ ਵਿੱਚ ਨੌਂ ਵਿਕਟਾਂ ’ਤੇ 171 ਦੌੜਾਂ ਬਣਾਈਆਂ। ਜਵਾਬ ‘ਚ ਸਨਰਾਈਜ਼ਰਜ਼ ਦੀ ਟੀਮ 20 ਓਵਰਾਂ ‘ਚ ਅੱਠ ਵਿਕਟਾਂ ‘ਤੇ 166 ਦੌੜਾਂ ਹੀ ਬਣਾ ਸਕੀ।