ਚੰਡੀਗੜ੍ਹ 10 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨਵੀਂ ਸਰਕਾਰ ਦੀ ਪਹਿਲੀ ਮੰਤਰੀ ਮੰਡਲ ਬੈਠਕ ਤੋਂ ਤੁਰੰਤ ਬਾਅਦ ਵਿਭਾਗਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਗਿਆ। ਪੰਜਾਬ ਤੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ (Ravneet Singh Bittu) ਨੂੰ ਰੇਲ ਰਾਜ ਅਤੇ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਬਣਾਇਆ ਗਿਆ ਹੈ। ਰਵਨੀਤ ਸਿੰਘ ਪੰਜਾਬ ਦੇ ਲੁਧਿਆਣਾ ਤੋਂ ਲੋਕ ਸਭਾ ਚੋਣ ਹਾਰ ਗਏ ਸਨ, ਫਿਰ ਵੀ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹਨ।
ਜਾਣੋ PM ਨਰਿੰਦਰ ਮੋਦੀ ਦੀ ਮੰਤਰੀ ਮੰਡਲ ‘ਚ ਰਵਨੀਤ ਸਿੰਘ ਬਿੱਟੂ ਨੂੰ ਕਿਹੜਾ ਮੰਤਰਾਲਾ ਮਿਲਿਆ
