Site icon TheUnmute.com

ਪੰਜਾਬ ਵਿਧਾਨ ਸਭਾ ਦੇ ਸੈਸ਼ਨ ‘ਚ ਜਾਣੋ ਕਿਹੜੀ-ਕਿਹੜੀ ਸਖਸ਼ੀਅਤ ਨੂੰ ਦਿੱਤੀ ਗਈ ਸ਼ਰਧਾਜਲੀ

24 ਫਰਵਰੀ 2025: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਯਾਨੀ ਕਿ 24 ਫਰਵਰੀ ਤੋਂ ਸ਼ੁਰੂ ਹੋ ਗਿਆ ਹੈ, ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ|

ਪੰਜਾਬ ਦੀ 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਮੌਕੇ ਅੱਜ ਸਦਨ ਦੇ ਵਿੱਚ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ, ਸਾਬਕਾ ਮੰਤਰੀਆਂ ਧਰਮਪਾਲ ਸੱਭਰਵਾਲ ਤੇ ਅਜੈਬ ਮੁਖਮੈਲਪੁਰ, ਸਾਬਕਾ ਰਾਜ ਸਭਾ ਮੈਂਬਰ ਹਰਵਿੰਦਰ ਸਿੰਘ ਹੰਸਪਾਲ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਸੁਖਵਿੰਦਰ ਸਿੰਘ ਬੁੱਟਰ ਤੇ ਭਾਗ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਉਥੇ ਹੀ ਦੱਸ ਦੇਈਏ ਕਿ ਸਦਨ ਨੇ ਆਜ਼ਾਦੀ ਘੁਲਾਟੀਆਂ ਕਰਨੈਲ ਸਿੰਘ, ਕਿੱਕਰ ਸਿੰਘ ਤੇ ਕੇਹਰ ਸਿੰਘ ਅਤੇ ਆਰਟਿਸਟ ਜਰਨੈਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਂਟ ਕੀਤੀ। ਇਹਨਾਂ ਹੀ ਨਹੀਂ ਬਲ ਕਿ ਸਦਨ ਦੇ ਵੱਲੋਂ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਦੀ ਪਤਨੀ ਜਸਪਾਲ ਕੌਰ ਤੇ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਲਾਲ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਬੇਨਤੀ ਉੱਤੇ ਜਸਟਿਸ ਕੁਲਦੀਪ ਸਿੰਘ ਜੋ ਪਿਛਲੇ ਸਮੇਂ ਵਿੱਚ ਅਕਾਲ ਚਲਾਣਾ ਕਰ ਗਏ ਸਨ, ਦਾ ਨਾਮ ਵੀ ਸ਼ਰਧਾਂਜਲੀ ਭੇਂਟ ਵਾਲੀਆਂ ਸਖਸ਼ੀਅਤਾਂ ਵਿੱਚ ਸ਼ਾਮਲ ਕੀਤਾ ਗਿਆ।

Read More: Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ

Exit mobile version