ਚੰਡੀਗੜ੍ਹ 02 ਅਪ੍ਰੈਲ 2022: ਚੰਡੀਗੜ੍ਹ (Chandigarh) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਵਿਵਾਦ ਚੱਲਦਾ ਆ ਰਿਹਾ ਹੈ | ਇਸ ਹਫਤੇ ਇਹ ਵਿਵਾਦ ਉਦੋਂ ਭੜਕ ਉਠਿਆ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਸਾਰੇ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਦੇ ਦਾਇਰੇ ‘ਚ ਲਿਆਉਣ ਦਾ ਫੈਸਲਾ ਕੀਤਾ । ਕੇਂਦਰ ਨੇ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀਆਂ ਨਿਯੁਕਤੀਆਂ ਲਈ ਨਿਯਮਾਂ ‘ਚ ਬਦਲਾਅ ਕੀਤਾ ਸੀ| ਭਰਤੀ ਹੁਣ ਸਿਰਫ਼ ਪੰਜਾਬ ਅਤੇ ਹਰਿਆਣਾ ਦੀ ਬਜਾਏ ਭਾਰਤ ‘ਚ ਕਿਤੇ ਵੀ ਕੀਤੀ ਜਾ ਸਕਦੀ ਹੈ।ਇਸਦੇ ਚੱਲਦੇ ਬੀਤੇ ਦਿਨ ਸ਼ੁੱਕਰਵਾਰ ਨੂੰ ਪੰਜਾਬ ਅਸੈਂਬਲੀ ਨੇ ਇੱਕ ਵਿਸ਼ੇਸ਼ ਸੈਸ਼ਨ ‘ਚ ਚੰਡੀਗੜ੍ਹ ‘ਤੇ ਰਾਜ ਦੇ ਦਾਅਵੇ ਨੂੰ ਦੁਹਰਾਉਂਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ