ਚੰਡੀਗੜ੍ਹ, 19 ਅਗਸਤ 2024: ਕੋਲਕਾਤਾ (Kolkata) ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੱਕ ਬੀਬੀ ਡਾਕਟਰ ਦੇ ਬ.ਲਾ.ਤ.ਕਾਰ ਅਤੇ ਕ.ਤ.ਲ ਦੇ ਖ਼ਿਲਾਫ ਦੇਸ਼ ਭਰ ਦੇ ਡਾਕਟਰ ਵਿਰੋਧ ਕਰ ਰਹੇ ਹਨ। ਕਈ ਸੂਬਿਆਂ ਦੇ ਡਾਕਟਰ ਹੜਤਾਲ ‘ਤੇ ਚਲੇ ਗਏ ਹਨ | ਇਸ ਦੌਰਾਨ ਪੀੜਤਾ ਦੇ ਮਾਤਾ-ਪਿਤਾ ਨੇ ਸਾਰੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਇਸ ਮਾਮਲੇ ਦੇ ਦੋਸ਼ੀ ਫੜੇ ਨਹੀਂ ਜਾਂਦੇ, ਉਦੋਂ ਤੱਕ ਉਨ੍ਹਾਂ ਦੇ ਨਾਲ ਖੜ੍ਹੇ ਰਹਿਣ।
ਪੀੜਤਾ ਦੀ ਮਾਂ ਨੇ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਇਨਸਾਫ ਲਈ ਉਨ੍ਹਾਂ ਦਾ ਸਾਥ ਦੇਣ ਲਈ ਸਾਰੇ ਦੇਸ਼ ਵਾਸੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਇਸ ਮਾਮਲੇ ਦੇ ਦੋਸ਼ੀ ਫੜੇ ਜਾਣ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ ਕਿ ਕੋਈ ਵੀ ਮਾਂ ਸਾਡੇ ਵਾਂਗ ਆਪਣਾ ਬੱਚਾ ਨਾ ਗੁਆਵੇ। ਉਨ੍ਹਾਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਹਸਪਤਾਲ ਦੇ ਮਾਮਲੇ ਨੂੰ ਸਹੀ ਢੰਗ ਨਾਲ ਨਾ ਸੰਭਾਲਣ ਦਾ ਦੋਸ਼ ਲਗਾਇਆ। ਪੀੜਤਾ ਦੀ ਮਾਂ ਨੇ ਇਹ ਵੀ ਦੋਸ਼ ਲਾਇਆ ਕਿ ਤ੍ਰਿਣਮੂਲ ਕਾਂਗਰਸ ਮੁਖੀ ਵਿਰੋਧ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਵਿਅਕਤੀ ਹੀ ਫੜਿਆ ਗਿਆ ਹੈ, ਮੈਨੂੰ ਯਕੀਨ ਹੈ ਕਿ ਇਸ ਅਪਰਾਧ ‘ਚ ਹੋਰ ਲੋਕ ਵੀ ਸ਼ਾਮਲ ਸਨ। ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਵੀ ਨੋਟਿਸ ਲਿਆ ਹੈ ਅਤੇ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਭਲਕੇ ਮਾਮਲੇ ਦੀ ਸੁਣਵਾਈ ਕਰੇਗੀ।