ਚੰਡੀਗੜ੍ਹ, 09 ਸਤੰਬਰ 2024: ਕਲਕੱਤਾ ‘ਚ ਇੱਕ ਬੀਬੀ ਡਾਕਟਰ ਦੇ ਬ.ਲਾ.ਤ.ਕਾ.ਰ ਅਤੇ ਕ.ਤ.ਲ ਨਾਲ ਸਬੰਧਤ ਪਟੀਸ਼ਨ ‘ਤੇ ਸੁਪਰੀਮ ਕੋਰਟ (Supreme Court) ‘ਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰੀ ਜਾਂਚ ਬਿਊਰੋ (CBI) ਨੇ ਮਾਮਲੇ ਦੀ ਜਾਂਚ ਸਬੰਧੀ ਸਟੇਟਸ ਰਿਪੋਰਟ ਪੇਸ਼ ਕੀਤੀ ਹੈ । ਪੱਛਮੀ ਬੰਗਾਲ ਸਰਕਾਰ ਨੇ ਵੀ ਸਟੇਟਸ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਹੈ।
ਇਸ ਮੌਕੇ ਸੁਣਵਾਈ ਦੌਰਾਨ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੱਛਮੀ ਬੰਗਾਲ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕੀਤੀ ਹੈ। ਦੱਸਿਆ ਗਿਆ ਹੈ ਕਿ 23 ਜਣਿਆਂ ਦੀ ਮੌਤ ਉਦੋਂ ਹੋਈ ਜਦੋਂ ਡਾਕਟਰ ਕੰਮ ਨਹੀਂ ਕਰ ਰਹੇ ਸਨ।
ਜਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਸੋਮਵਾਰ ਨੂੰ ਸੁਣਵਾਈ ਕੀਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। 22 ਅਗਸਤ ਨੂੰ ਸੁਪਰੀਮ ਕੋਰਟ ਨੇ ਬੀਬੀ ਡਾਕਟਰ ਦਾ ਮਾਮਲਾ ਦੇਰੀ ਨਾਲ ਦਰਜ ਕਰਨ ‘ਤੇ ਕੋਲਕਾਤਾ ਪੁਲਿਸ ‘ਤੇ ਨਾਰਾਜ਼ਗੀ ਜਤਾਈ ਸੀ।