ਚੰਡੀਗੜ੍ਹ, 14 ਮਾਰਚ 2023: ਕੋਟਕਪੂਰਾ (Kotakpura) ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ | ਇਸ ਦੌਰਾਨ ਬਹਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ ਰੱਖ ਲਿਆ ਹੈ | ਭਲਕੇ ਯਾਨੀ 15 ਮਾਰਚ ਨੂੰ ਅਗਾਉ ਜ਼ਮਾਨਤ ‘ਤੇ ਫੈਸਲਾ ਆਵੇਗਾ |
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀਆਂ ਨੂੰ ਅਦਾਲਤ ‘ਚ ਆਪਣਾ ਪੱਖ ਪੇਸ਼ ਕਰਨ ਲਈ 23 ਮਾਰਚ ਨੂੰ ਤਲਬ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ (Kotakpura) ਗੋਲੀਬਾਰੀ ਮਾਮਲੇ ‘ਚ SIT ਨੇ 24 ਫਰਵਰੀ 2022 ਨੂੰ ਫਰੀਦਕੋਟ ਦੀ ਅਦਾਲਤ ‘ਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।