Site icon TheUnmute.com

ਕੋਟਕਪੂਰਾ ਗੋਲੀ ਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਪੇਸ਼ੀ ਲਈ ਫਰੀਦਕੋਟ ਅਦਾਲਤ ਪਹੁੰਚੇ

ਕੋਟਕਪੂਰਾ ਗੋਲੀ ਕਾਂਡ

ਚੰਡੀਗੜ੍ਹ, 23 ਮਾਰਚ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਵਿੱਚ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ |

ਜਿਕਰਯੋਗ ਹੈ ਕਿ ਮਾਣਯੋਗ ਅਦਾਲਤ ਵਲੋਂ ਕੋਟਕਪੂਰਾ ਗੋਲੀ ਕਾਂਡ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬ੍ਜਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਅਮਰ ਸਿੰਘ ਚਹਿਲ, ਚਰਨਜੀਤ ਸ਼ਰਮਾਂ, ਸੁਖਮਿੰਦਰ ਸਿੰਘ ਮਾਨ ਅਤੇ ਗੁਰਦੀਪ ਸਿੰਘ ਪੰਧੇਰ ਨੂੰ 23 ਮਾਰਚ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ |

ਦੂਜੇ ਪਾਸੇ ਇਸ ਪੇਸ਼ੀ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ ਹਨ । ਇਸ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ ਅਤੇ ਪ੍ਰਮਾਤਮਾ ’ਤੇ ਪੂਰਾ ਭਰੋਸਾ ਹੈ, ਉਹ ਇਨਸਾਫ਼ ਕਰਨਗੇ ਅਤੇ ਝੂਠੇ ਕੇਸ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਦਰਜ ਹਨ, ਉਹ ਸਾਬਤ ਨਹੀਂ ਕਰ ਸਕਣਗੇ।

Exit mobile version