June 30, 2024 4:02 am
Kotakpura Firing Case

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਅੱਜ

ਚੰਡੀਗੜ੍ਹ, 15 ਮਾਰਚ 2023: ਪੰਜਾਬ ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 14 ਮਾਰਚ ਨੂੰ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਦੋਵਾਂ ਦੀ ਜ਼ਮਾਨਤ ’ਤੇ ਕਰੀਬ ਢਾਈ ਘੰਟੇ ਬਹਿਸ ਚੱਲੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਲਈ ਅੱਜ 15 ਮਾਰਚ ਦੀ ਤਾਰੀਖ਼ ਤੈਅ ਕੀਤੀ ਸੀ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੀ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਿਸ ਅਧਿਕਾਰੀ ਨੂੰ ਅਦਾਲਤ ‘ਚ 23 ਮਾਰਚ ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ।