ਚੰਡੀਗੜ੍ਹ, 02 ਸਤੰਬਰ 2023: ਕੋਟਕਪੂਰਾ ਗੋਲੀ ਕਾਂਡ (Kotkapura firing case) ਮਾਮਲੇ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਐਸਆਈਟੀ ਵੱਲੋਂ ਸੋਮਵਾਰ ਦੁਪਹਿਰ ਨੂੰ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਸੀ।
ਏਡੀਜੀਪੀ ਐੱਲ .ਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਅਦਾਲਤ ਵਿੱਚ 2500 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਪਹਿਲਾ ਸਪਲੀਮੈਂਟਰੀ ਚਲਾਨ 25 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਅਤੇ ਹੁਣ 28 ਅਗਸਤ ਨੂੰ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ। ਕੋਟਕਪੂਰਾ ਗੋਲੀ ਕਾਂਡ (Kotkapura firing case) ਵਿੱਚ ਕੇਸ ਦਰਜ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।