July 2, 2024 10:12 pm
Ajay Mishra Teni

ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਅਜੈ ਮਿਸ਼ਰਾ ਟੈਨੀ ਦਾ ਪੁਤਲਾ ਫੂਕਿਆ

ਪਟਿਆਲਾ 30 ਅਗਸਤ 2022: ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਅਜੇ ਮਿਸ਼ਰਾ ਟੈਨੀ (Ajay Mishra Teni) ਦਾ ਪੁਤਲਾ ਫੂਕਿਆ ਹੈ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਨੇ ਪਹਿਲਾਂ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਪ੍ਰਦਰਸ਼ਨ ਕੀਤਾ |

ਇਸਦੇ ਨਾਲ ਹੀ ਕਿਸਾਨਾਂ ਨੇ ਏਡੀਸੀ ਨੂੰ ਮੰਗ ਪੱਤਰ ਦੇਣ ਉਪਰੰਤ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਅਜੇ ਮਿਸ਼ਰਾ ਟੈਨੀ ਦਾ ਪੁਤਲਾ ਫੂਕ ਕੇ ਲਖੀਮਪੁਰ ਵਿਖੇ ਮਾਰੇ ਗਏ ਕਿਸਾਨਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ | ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ ਅਤੇ ਜਿਸ ਕਰਕੇ ਉਨ੍ਹਾਂ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਦੇ ਬਾਹਰ ਇਹ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਹੈ |