Site icon TheUnmute.com

ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਤੇ ਪੰਜਾਬ ਰਾਜ ਪ੍ਰਵਾਸੀ ਕਮਿਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੰਜਾਬ ਰਾਜ ਪ੍ਰਵਾਸੀ ਕਮਿਸ਼ਨ

ਚੰਡੀਗੜ੍ਹ 29 ਮਾਰਚ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)  ਨੇ ਅੱਜ ਯਾਨੀ ਮੰਗਲਵਾਰ ਨੂੰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਪੰਜਾਬ ਰਾਜ ਪ੍ਰਵਾਸੀ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ਕਈ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵੱਖ-ਵੱਖ ਫ਼ੀਲਡ ‘ਚ ਨਾਮ ਕਮਾਉਣ ਵਾਲੇ ਐੱਨ.ਆਰ.ਆਈਜ਼ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ |

Exit mobile version