ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੂੰ ਅਪੀਲ ਕੀਤੀ ਕਿ ਸਿੱਖ ਕਿਸਾਨ ਨੂੰ ਪਰਾਲੀ ਨਾ ਸਾੜਨ ਲਈ ਕਹਿਣ | ਜਿਸ ਨਾਲ ਪਰਾਲੀ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੋਣ ਤੋਂ ਬਚਾਅ ਹੋ ਸਕੇ। ਜਿਕਰਯੋਗ ਹੈ ਕਿ ਪੰਜਾਬ ਵਿਚ ਪਰਾਲੀ ਸਾੜਨ ਦਾ ਮੁੱਦਾ ਗੰਭੀਰ ਬਣਿਆ ਹੋਇਆ ਹੈ | ਇਸ ਮੁੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਵਿਚ ਵੀ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ |
ਜਨਵਰੀ 18, 2025 11:32 ਪੂਃ ਦੁਃ