ਚੰਡੀਗੜ, 11 ਨਵੰਬਰ 2023: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੂਬਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਦਿਹਾੜਾ ਸ਼ਾਂਤੀ ਤੇ ਖੁਸ਼ਹਾਲੀ ਦੇ ਨਾਲ-ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤੀ ਦੇਵੇ ਤਾਂ ਜੋ ਰੰਗਲੇ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਦੀਵਾਲੀ ਦੇ ਤਿਉਹਾਰ ਨੂੰ ਰਵਾਇਤੀ ਢੰਗ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਗਰੀਨ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ।
ਸ. ਧਾਲੀਵਾਲ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜ਼ਿੰਮੇਵਾਰੀ ਨਾਲ ਮਨਾਉਣ ਲਈ ਪ੍ਰੇਰਦਿਆਂ ਕਿਹਾ ਕਿ ਧਰਤੀ ਨੂੰ ਪ੍ਰਦੂਸਣ ਤੋਂ ਬਚਾਉਣ ਲਈ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ।
Related posts:
ਕੋਵਿਡ ਵੈਕਸੀਨ ਅਸਰਦਾਰ ਸਿੱਧ ਹੋਣ ਕਰਕੇ ਕੈਪਟਨ ਵੱਲੋਂ ਸਿਹਤ ਵਿਭਾਗ ਨੂੰ ਹੋਰ ਸਪਲਾਈ ਦੀ ਮੁਕੰਮਲ ਵਰਤੋਂ ਕਰਨ ਲਈ ਪੁਖਤਾ ...
सुप्रीम कोर्ट ने कहा तुरंत कानूनों पर रोक लगाओ|Farmer's protest | Supreme Court said immediately sto...
ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ 9.5 ਰੁਪਏ, ਡੀਜ਼ਲ 7 ਰੁਪਏ ਸਸਤਾ ਤੇ ਗੈਸ ਸਿਲੰਡਰ 'ਤੇ ਮਿਲੇਗੀ 200 ਰੁਪਏ ਦੀ ਸ...