Site icon TheUnmute.com

ਅੰਮ੍ਰਿਤਸਰ ਵਿਖੇ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈ ਦੀਆਂ ਸੁਣੀਆਂ ਸਮੱਸਿਆਵਾਂ, ਵਟਸਐੱਪ ਨੰਬਰ ਜਾਰੀ

Kuldeep Singh Dhaliwal

ਅੰਮ੍ਰਿਤਸਰ 30 ਦਸੰਬਰ 2022: ਅੰਮ੍ਰਿਤਸਰ ਵਿੱਚ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Kuldeep Singh Dhaliwal) ਦੀ ਅਗਵਾਈ ਵਿੱਚ ਪੰਜਾਬ ‘ਚ ਐਨਆਰਆਈ (NRI) ਸੰਮੇਲਨ ਕਰਵਾਏ ਜਾ ਰਹੇ ਹਨ | ਜਿਸਦੇ ਚੱਲਦੇ ਅੱਜ ਓਹਨਾ ਵਲੋ ਅੰਮ੍ਰਿਤਸਰ ‘ਚ ਐਨ ਆਰ ਆਈ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਧਾਲੀਵਾਲ ਨੇ ਕਿਹਾ ਕਿ ਐੱਨਆਰਆਈ ਵੀਰਾਂ ਨਾਲ ਸਬੰਧਿਤ ਜ਼ਿਆਦਾ ਸਮੱਸਿਆਵਾਂ ਵਿਆਹ ਅਤੇ ਜ਼ਮੀਨੀ ਵਿਵਾਦ ਦੀਆਂ ਹਨ ਜਿੰਨ੍ਹਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ |

ਇਸਦੇ ਨਾਲ ਹੀ ਐਨ ਆਰ ਆਈ ਸੰਮੇਲਨ ਦੌਰਾਨ ਐਨ ਆਰ ਆਈ ਵੱਲੋਂ ਕਿਹਾ ਗਿਆ ਕਿ ਸਾਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਕਾਫ਼ੀ ਮਸਲੇ ਹਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵੱਲੋਂ ਜਾਂ ਜਾਨ ਪਛਾਣ ਵਾਲੇ ਲੋਕਾਂ ਵੱਲੋਂ ਵੀ ਉਹਨਾਂ ਦੀਆਂ ਜਮੀਨਾਂ ਦੱਬੀਆਂ ਜਾ ਰਹੀਆਂ ਹਨ | ਇਸਦੇ ਨਾਲ ਹੀ ਸੁਰਜੀਤ ਸਿੰਘ ਆਹਲੂਵਾਲੀਆ ਅਤੇ ਹਾਤਮਬੀਰ ਸਿੰਘ ਸ਼ਾਹ ਨੇ ਦੱਸਿਆ ਕਿ ਉਹ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਪੰਜਾਬ ਵਿੱਚ ਉਹਨਾਂ ਦੀ ਜ਼ਮੀਨ ਹੈ, ਜਿਸ ਨੂੰ ਲੈ ਕੇ ਉਹਨਾਂ ਦਾ ਵਿਵਾਦ ਚੱਲ ਰਿਹਾ ਹੈ |

ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਸਲਾਹ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਐਨ ਆਰ ਆਈ ਦੀ ਜ਼ਮੀਨ ਵਾਸਤੇ ਨਵਾਂ ਕਾਨੂੰਨ ਬਣਾਇਆ ਜਾਵੇ ਕਿ ਐਨ ਆਰ ਆਈ ਦੀ ਮਰਜ਼ੀ ਤੋਂ ਬਿਨਾਂ ਉਸ ਜਮੀਨ ਦਾ ਕੋਈ ਵੀ ਮਾਲਕ ਨਾ ਬਣ ਸਕੇ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਆਪਣੇ ਐਨ ਆਰ ਆਈ ਭਾਈਚਾਰੇ ਨੂੰ ਆ ਰਹੀ ਹਰ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ |

ਉਨ੍ਹਾਂ ਕਿਹਾ ਕਿ ਐਨ ਆਰ ਆਈ (NRI) ਵਿੰਗ ਪਹਿਲਾਂ ਹੀ ਬਣਾਏ ਹੋਏ ਹਨ ਤੇ ਇਸ ਸਬੰਧੀ ਹੋਰ ਅਫਸਰ ਵੀ ਤੈਨਾਤੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਐਨ ਆਰ ਆਈ ਜ਼ਮੀਨ ‘ਤੇ ਕਬਜ਼ਾ ਕਰਨ ਦਾ ਹੱਕ ਨਹੀਂ ਦਿੱਤਾ ਜਾਵੇਗਾ ਤੇ ਜਿਨ੍ਹਾਂ ਲੋਕਾਂ ਵੱਲੋਂ ਐਨ ਆਰ ਆਈ ਉਸ ਦੀ ਜ਼ਮੀਨਾਂ ਤੇ ਕਬਜ਼ੇ ਕੀਤੇ ਹੋਏ ਹਨ ਉਹ ਪੰਜਾਬ ਸਰਕਾਰ ਬਣਾਉਣ ਲਈ ਵਚਨਬੱਧ ਹੈ

ਜ਼ਿਕਰਯੋਗ ਹੈ ਕਿ ਲਗਾਤਾਰ ਪੰਜਾਬ ਵਿੱਚ ਆ ਰਹੀਆਂ ਐੱਨ ਆਰ ਆਈਜ਼ ਨੂੰ ਮੁਸ਼ਕਲਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਐਨ ਆਰ ਆਈ ਸੰਮੇਲਨ ਸ਼ੁਰੂ ਕੀਤਾ ਗਿਆ ਹੈ | ਜਿਸਦੇ ਚੱਲਦੇ ਅੱਜ ਸਰਕਾਰ ਵੱਲੋਂ ਐਨ ਆਰ ਆਈ ਵਟਸਪਐਪ ਨੰਬਰ ਵੀ ਜਾਰੀ ਕੀਤਾ ਗਿਆ ਹੈ |

Exit mobile version