Site icon TheUnmute.com

ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਵਿਭਾਗ ਪੰਜਾਬ ਦੀ ਐਮਰਜੈਂਸੀ ਮੀਟਿੰਗ ਸੱਦੀ

NRI Department of Punjab

ਚੰਡੀਗ੍ਹੜ, 08 ਜੂਨ 2023: ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਏ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ | ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਹ ਬਹੁਤ ਭਾਵੁਕ ਹੋ ਗਏ।

ਉਨ੍ਹਾਂ ਕਿਹਾ ਮੇਰੇ ਦੇਸ਼ ਪੰਜਾਬ ਦੇ 700 ਬੱਚੇ ਜਿਨ੍ਹਾਂ ਨਾਲ ਕਨੇਡਾ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਇਮੀਗ੍ਰੇਸ਼ਨ ਘੋਟਾਲਾ ਹੋਇਆ ਹੈ । ਇਹਨਾ ਬੱਚਿਆ ਨੂੰ 4 ਸਾਲ ਪੜਾਈ ਅਤੇ ਫੀਸ ਭਰਨ ਦੇ ਬਾਅਦ ਵੀ ਕਨੇਡਾ ਵਿੱਚ ਨੌਕਰੀ ਨਹੀਂ ਕਰਨ ਦਿੱਤੀ ਜਾ ਰਹੀ ਅਤੇ ਭਾਰਤ ਵਾਪਸ ਭੇਜਿਆਂ ਜਾ ਰਿਹਾ ਹੈ | ਉਹਨਾਂ ਦੀ ਮੱਦਦ ਲਈ ਮੈਂ ਅੱਜ ਐਨ.ਆਰ.ਆਈ. ਵਿਭਾਗ ਪੰਜਾਬ (NRI Department of Punjab) ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ | ਇਹਦੇ ਨਾਲ ਨਾਲ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਚਿੱਠੀ ਲਿਖ ਕੇ ਪੰਜਾਬ ਅਤੇ ਬਾਕੀ ਸੂਬਿਆਂ ਦੇ ਬੱਚਿਆਂ ਦੀ ਕੈਨੇਡਾ ਵਿਦੇਸ਼ ਮੰਤਰੀ ਨੂੰ ਮੱਦਦ ਕਰਨ ਅਤੇ ਉਹਨਾਂ ਨੂੰ ਦੇਸ਼ ਨਿਕਾਲਾ ਨਾ ਦੇਣ ਦੀ ਬੇਨਤੀ ਕੀਤੀ ਹੈ ਅਤੇ ਇਸ ਸਬੰਧੀ ਉਹਨਾਂ ਨੂੰ ਮਿਲਣ ਦਾ ਸਮਾਂ ਮੰਗਿਆ ਹੈ ।

ਇਸਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨਾਲ ਆਪਣੀ ਗੱਲਬਾਤ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਲੀਵਾਲ ਨੇ ਲਿਖਿਆ, ”ਕੈਨੇਡਾ ‘ਚ ਡਿਪੋਰਟ ਦੀ ਤਲਵਾਰ ਝੱਲ ਰਹੇ ਪੰਜਾਬ ਅਤੇ ਹੋਰ ਸੂਬਿਆਂ ਦੇ ਬੱਚਿਆਂ ਨਾਲ ਗੱਲਬਾਤ ਕਰਦਿਆਂ, ਮੇਰਾ ਦਿਲ ਦੁਖੀ ਹੈ, ਮੇਰੇ ਬੱਚੇ ਬਹੁਤ ਪਰੇਸ਼ਾਨ ਹਨ।

ਉਨ੍ਹਾਂ ਲਿਖਿਆ ਕਿ ਅੱਜ ਸਵੇਰੇ ਉਹ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਮਿਲੇ। ਪੰਜਾਬ ਦੇ 700 ਬੱਚਿਆਂ ਲਈ ਕਾਨੂੰਨੀ ਤੌਰ ‘ਤੇ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ।
ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਵਿਦਿਆਰਥੀਆਂ ਦੀ ਵਤਨ ਵਾਪਸੀ ਨੂੰ ਰੋਕਣ ਅਤੇ ਕੈਨੇਡਾ ਸਰਕਾਰ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਰਕ ਪਰਮਿਟ ਦਿਵਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Exit mobile version