July 7, 2024 7:25 pm
Martyred Kuldeep Singh

ਚੀਨ ਬਾਰਡਰ ’ਤੇ ਸ਼ਹੀਦ ਹੋਏ ਕੁਲਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਫਿਰੋਜ਼ਪੁਰ 13 ਜੁਲਾਈ 2022: 2014 ਵਿੱਚ ਭਰਤੀ ਹੋਏ ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਲੋਹਕੇ ਕਲਾਂ ਦਾ ਸ਼ਹੀਦ ਕੁਲਦੀਪ ਸਿੰਘ (Martyred Kuldeep Singh) ਜੋ ਕਿ 21 ਸਿੱਖ ਰੈਜੀਮੈਂਟ ਵਿਚ ਚੀਨ ਦੇ ਬਾਰਡਰ ‘ਤੇ ਬੁਮਲਾ ਸੈਕਟਰ ਵਿਚ ਆਪਣੀ ਡਿਊਟੀ ਨਿਭਾ ਰਿਹਾ ਸੀ | ਜਿਸ ਦੀ ਮ੍ਰਿਤਕ ਦੇਹ ਨੂੰ ਅੱਜ ਹਲਕਾ ਜ਼ੀਰਾ ਦੇ ਪਿੰਡ ਲੋਹਕੇ ਕਲਾਂ ਵਿਖੇ ਲਿਆਂਦਾ ਗਿਆ ਤੇ ਪੂਰੇ ਮਾਣ ਸਨਮਾਨ ਨਾਲ ਕੁਲਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ ਇਸ ਮੌਕੇ ਉਨ੍ਹਾਂ ਦੇ ਪਰਿਵਾਰ ਵਿਚ ਗ਼ਮਗੀਨ ਮਾਹੌਲ ਬਣਿਆ ਹੋਇਆ ਹੈ |

ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਹੋਏ ਉਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐੱਸਡੀਐਮ ਜ਼ੀਰਾ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ, ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਜੀਓਜੀ ਤੋਂ ਕਰਨਲ ਕਸ਼ਮੀਰ ਸਿੰਘ ਵੀ ਵਿਸ਼ੇਸ਼ ਤੌਰ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਤੇ ਗਮਗੀਨ ਮਾਹੌਲ ਵਿੱਚ ਇਸ ਸ਼ਹੀਦ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਸ਼ਹੀਦ ਕੁਲਦੀਪ ਸਿੰਘ ਦੇ ਚੀਨ ਦੇ ਬਾਰਡਰ ’ਤੇ ਡਿਊਟੀ ਦੌਰਾਨ 10 ਜੁਲਾਈ ਨੂੰ ਸ਼ਹੀਦ ਹੋ ਗਿਆ ਸੀ ਜਿਕਰਯੋਗ ਹੈ ਕਿ ਸ਼ਹੀਦ ਕੁਲਦੀਪ ਸਿੰਘ ਦਾ ਵਿਆਹ 3 ਸਾਲ ਪਹਿਲਾਂ ਹੋਇਆ ਸੀ, ਜਿਸ ਦਾ ਇੱਕ ਡੇਢ ਸਾਲ ਦਾ ਲੜਕਾ ਵੀ ਹੈ। ਪਰਿਵਾਰ ਵਿੱਚ ਉਸ ਦੀ ਮਾਤਾ ਪਤਨੀ ਇਕ ਭਰਾ ਅਤੇ ਤਿੰਨ ਭੈਣਾਂ ਹਨ।