ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ 2024: ਆਮ ਆਦਮੀ ਪਾਰਟੀ ਸਦਕਾ ਪੂਰੇ ਦੇਸ਼ ਦੀ ਰਾਜਨੀਤੀ ਵਿੱਚ ਤਬਦੀਲੀ ਆਈ ਹੈ ਤੇ ਅੱਜ ਆਮ ਘਰਾਂ ਦੇ ਧੀਆਂ-ਪੁੱਤ ਮੰਤਰੀ, ਵਿਧਾਇਕ, ਚੇਅਰਮੈਨ ਤੇ ਹੋਰ ਉੱਚ ਅਹੁਦਿਆਂ ‘ਤੇ ਪੁੱਜ ਰਹੇ ਹਨ। ਇਸ ਸਾਰਥਕ ਤਬਦੀਲੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਧਾਨ ਸਭਾ ਹਲਕਾ ਬੰਗਾ ਦੇ ਸੀਨੀਅਰ ਪਾਰਟੀ ਆਗੂ ਕੁਲਜੀਤ ਸਿੰਘ ਸਰਹਾਲ (Kuljit Singh Sarhal) ਵੱਲੋਂ ਇੱਥੇ ਫੇਜ਼-1 ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਅਤੇ ਦੋ ਨਵ-ਨਿਯੁਕਤ ਡਾਇਰੈਕਟਰਾਂ ਕੁਲਜਿੰਦਰ ਸਿੰਘ ਢੀਂਡਸਾ ਅਤੇ ਅਮਰਦੀਪ ਸਿੰਘ ਰਾਜਨ ਨੂੰ ਅਹੁਦਾ ਸੰਭਾਲਣ ਵੇਲੇ ਵਧਾਈ ਦਿੰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਹਾਲ ਬਹੁਤ ਹੀ ਮਿਹਨਤੀ ਆਗੂ ਹਨ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਦਾ ਤਤਪਰ ਰਹਿੰਦੇ ਹਨ। ਜਿੱਥੇ ਉਹ ਸਮਾਜਕ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ। ਉੱਥੇ ਉਹਨਾਂ ਵਲੋਂ ਆਪਣੇ ਮਾਤਾ ਤੇ ਸਾਰੇ ਪਰਿਵਾਰ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਤੇ ਸਤਿਕਾਰ ਪ੍ਰਗਟਾਉਣ ਦਾ ਤਰੀਕਾ ਵੀ ਇਕ ਮਿਸਾਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਪੂਰਨ ਆਸ ਹੈ ਕਿ ਸਰਹਾਲ (Kuljit Singh Sarhal) ਪੰਜਾਬ ਨੂੰ ਜਲ ਸਰੋਤ ਪ੍ਰਬੰਧਨ ਖੇਤਰ ਵਿੱਚ ਬੁਲੰਦੀਆਂ ‘ਤੇ ਲੈ ਕੇ ਜਾਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਸਰਹਾਲ ਨੂੰ ਵਧਾਈ ਦਿੱਤੀ।
ਇਸ ਅਹੁਦੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਸਰਹਾਲ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਜਿਸ ਆਸ ਨਾਲ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਹਨਾਂ ਆਸਾਂ ‘ਤੇ ਖਰੇ ਉਤਰਨ ਦਾ ਪੂਰਾ ਯਤਨ ਕਰਨਗੇ।
ਇਸ ਮੌਕੇ ਸ. ਮਾਲਵਿੰਦਰ ਸਿੰਘ ਕੰਗ, ਮੁੱਖ ਬੁਲਾਰਾ (ਆਪ), ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ. ਰਣਜੀਤ ਸਿੰਘ ਚੀਮਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਵਿੰਦਰ ਗੋਲਡੀ, ਜ਼ਿਲ੍ਹਾ ਯੋਜਨਾ ਕਮੇਟੀ ਐੱਸ.ਏ. ਐਸ.ਨਗਰ ਦੇ ਚੇਅਰਪਰਸਨ ਸ਼੍ਰੀਮਤੀ ਪ੍ਰਭਜੋਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਹਰਜੀ ਮਾਨ ਫਗਵਾੜਾ, ਸਰਹਾਲ ਦੇ ਮਾਤਾ ਗੁਰਮੇਲ ਕੌਰ ਤੇ ਪਤਨੀ ਗੁਰਵਿੰਦਰ ਕੌਰ, ਸ. ਜਗਰੂਪ ਸਿੰਘ ਸੇਖਵਾਂ, ਸਟੇਟ ਜਨਰਲ ਸਕੱਤਰ (ਆਪ), ਲਲਿਤ ਮੋਹਨ ਪਾਠਕ ਨਵਾਂ ਸ਼ਹਿਰ (ਆਪ) ਅਤੇ ਪਤਵੰਤੇ ਹਾਜ਼ਰ ਸਨ।