ਚੰਡੀਗੜ੍ਹ, 15 ਅਕਤੂਬਰ, 2024: ਜਲੰਧਰ ਦਾ ਕੁੱਲ੍ਹੜ ਪੀਜ਼ਾ ਜੋੜਾ (Kullhad Pizza) ਇੱਕ ਵਾਰ ਫਿਰ ਸੁਰਖੀਆਂ ;ਚ ਹੈ। ਇਸ ਜੋੜੇ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਇਸ ‘ਤੇ ਜੋੜੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਨੇ ਜਾਨ-ਮਾਲ ਦੀ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਕੁਝ ਦਿਨ ਪਹਿਲਾਂ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਆਪਣੇ ਸਾਥੀਆਂ ਸਮੇਤ ਕੁੱਲ੍ਹੜ ਪੀਜ਼ਾ (Kullhad Pizza) ਜੋੜੇ ਦੀ ਦੁਕਾਨ ’ਤੇ ਪੁੱਜੇ ਸਨ । ਨਿਹੰਗਾਂ ਨੇ ਜੋੜੇ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਖ਼ਿਲਾਫ ਆਪਣਾ ਗੁੱਸਾ ਜ਼ਾਹਰ ਕੀਤਾ ਸੀ । ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ ।
ਨਿਹੰਗਾਂ ਨੇ ਮੰਗ ਕੀਤੀ ਸੀ ਕਿ ਕੁੱਲ੍ਹੜ ਪੀਜ਼ਾ ਜੋੜੇ (Kullhad Pizza Couple) ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਲਹਾੜ ਪੀਜ਼ਾ ਜੋੜਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸਾਰੀਆਂ ਵੀਡੀਓਜ਼ ਡਿਲੀਟ ਕਰ ਦਿੰਦਾ ਹੈ ਤਾਂ ਠੀਕ ਹੈ, ਨਹੀਂ ਤਾਂ ਉਹ ਸਾਰੀ ਪੁਲਿਸ ਨੂੰ ਬੁਲਾ ਕੇ ਉਨ੍ਹਾਂ ਦੇ ਸਾਹਮਣੇ ਦਸਤਾਰ ਵਾਪਸ ਕਰ ਦੇਵੇ । ਇਸ ਤੋਂ ਬਾਅਦ ਉਨ੍ਹਾਂ ਨੂੰ ਉਸ ਵੱਲੋਂ ਬਣਾਈ ਗਈ ਵੀਡੀਓ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ।
ਨਿਹੰਗਾਂ ਦੇ ਵਿਰੋਧ ਤੋਂ ਬਾਅਦ ਹੁਣ ਜੋੜੇ ਨੇ ਐਤਵਾਰ