ਚੰਡੀਗੜ੍ਹ, 31 ਜੁਲਾਈ 2023: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ (Farmers) ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ।ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਕ੍ਰਿਸ਼ਨ ਕੁਮਾਰ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਸ. ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ (Farmers) ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ। ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ।