Site icon TheUnmute.com

Environment: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Kultar Singh Sandhawan

ਚੰਡੀਗੜ੍ਹ, 16 ਜੁਲਾਈ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਖੇ ਬੂਟਾ ਲਾ ਕੇ ਬੂਟੇ ਲਾਉਣ ਤੇ ਵਾਤਾਵਰਨ ਬਚਾਉਣ ਸੰਬੰਧੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸ ਤਹਿਤ ਵਿਧਾਨ ਸਭਾ ਦੇ ਅਧਿਕਾਰ ਖੇਤਰ ‘ਚ 2000 ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ | ਉਨ੍ਹਾਂ ਕਿਹਾ ਸਾਫ-ਸੁਥਰਾ ਵਾਤਾਵਰਨ ਮਨੁੱਖੀ ਜੀਵਨ ਲਈ ਬੇਹੱਦ ਜ਼ਰੂਰੀ ਹੈ |

ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਸੂਬੇ ਦੇ ਲੋਕਾਂ ਨੂੰ ਘੱਟੋ-ਘੱਟ ਇੱਕ ਬੂਟਾ ਲਗਾਉਣ ਅਤੇ ਉਸਦੀ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਰੁੱਖਾਂ ਦੀ ਕਟਾਈ ਕਾਰਨ ਜੰਗਲਾਂ ਦਾ ਰਕਬਾ ਘਟ ਰਿਹਾ ਹੈ, ਜਿਸਦੇ ਚੱਲਦੇ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ | ਉਨ੍ਹਾਂ ਨੇ ਈਕੋ ਕਲੱਬ, ਯੂਥ ਕਲੱਬਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ ਹੈ |

Exit mobile version