Site icon TheUnmute.com

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਵਸੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ

Kultar Singh Sandhawan

ਚੰਡੀਗੜ੍ਹ, 11 ਨਵੰਬਰ 2024: ਅਮਰੀਕਾ ਦੇ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਅਮਰੀਕਾ ‘ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਗਿਆ ਹੈ | ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕਰਨ ਲਈ ਤਿਆਰ ਹੈ।

ਕੱਲ੍ਹ ਸਾਨ ਫਰਾਂਸਿਸਕੋ ‘ਚ ਗਦਰ ਮੈਮੋਰੀਅਲ ਹਾਲ ‘ਚ ਭਾਰਤ ਦੇ ਕੌਂਸਲੇਟ ਜਨਰਲ
ਸਾਨ ਫਰਾਂਸਿਸਕੋ ਵੱਲੋਂ ਕਰਵਾਏ ਸਨਮਾਨ ਸਮਾਗਮ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ਵਿੱਚ ਨਿਵੇਸ਼ ਸਬੰਧੀ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਿਵੇਸ਼ ਲਈ ਅਨੁਕੂਲ ਮਾਹੌਲ ਵਾਲਾ ਸੂਬਾ ਹੈ, ਜਿੱਥੇ ਸਨਅਤ ਨਾਲ ਸਬੰਧਤ ਸਾਰੀਆਂ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇੱਕ ਵਿਸ਼ੇਸ਼ ਪ੍ਰਣਾਲੀ ਚਲਾਈ ਜਾ ਰਹੀ ਹੈ।

ਸਪਕੀਰ ਸੰਧਵਾਂ ਨੇ ਕਿਹਾ ਕਿ ਪੰਜਾਬੀ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵੱਸ ਗਏ ਹੋਣ ਪਰ ਉਨ੍ਹਾਂ ਦੇ ਦਿਲਾਂ ‘ਚ ਪੰਜਾਬ ਪ੍ਰਤੀ ਪਿਆਰ ਤੇ ਹਮਦਰਦੀ ਹਮੇਸ਼ਾ ਬਣੀ ਰਹਿੰਦੀ ਹੈ। ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੇ ਵਿਰਸੇ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੰਜਾਬ ਵਾਸੀ ਆਪਸੀ ਭਾਈਚਾਰਕ ਸਾਂਝ ਲਈ ਦੁਨੀਆਂ ਭਰ ‘ਚ ਮਸ਼ਹੂਰ ਹਨ।

ਇਸ ਦੌਰਾਨ ਕੌਂਸਲ ਜਨਰਲ ਡਾ. ਸ਼ਿਕਰ ਰੈਡੀ, ਡਿਪਟੀ ਕੌਂਸਲ ਜਨਰਲ ਅਧਲੱਖਾ, ਪਾਲ ਸਹੋਤਾ, ਡਾ. ਰਮੇਸ਼ ਯਪਰਾ, ਡਾ. ਹਰਮੇਸ਼ ਕੁਮਾਰ, ਜਸਪ੍ਰੀਤ ਸਿੰਘ (ਅਟਾਰਨੀ ਐਟ ਲਾਅ) ਸ੍ਰੀ ਗੁਲਵਿੰਦਰ ਗਿੱਲ ਅਤੇ ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖ਼ਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ।

 

Exit mobile version