ਕੁਲਤਾਰ ਸਿੰਘ ਸੰਧਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਮਈ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਬੋਹਰ ਤੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰਦਾ ਰਹੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਰਾਹਦਸੇਰਾ ਬਣਿਆ ਰਹੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ‘ਚ ਭਾਣਾ ਮੰਨਣ ਦਾ ਬਲ ਬਖ਼ਸ਼ਣ।

Read More: ਪੰਜਾਬ ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਹਰਪਾਲ ਚੀਮਾ ਵੱਲੋਂ ਕਰਮਚਾਰੀ ਕਮੇਟੀ ਨਾਲ ਬੈਠਕ

ਵਿਦੇਸ਼

Scroll to Top