Shivraj Patil News

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 12 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਰਾਜਪਾਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ। ਕੁਲਤਾਰ ਸਿੰਘ ਸੰਧਵਾਂ ਨੇ ਪ੍ਰਮਾਤਮਾ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ‘ਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ I

Read More: ਸੰਸਦ ‘ਚ ਸ਼ਿਵਰਾਜ ਪਾਟਿਲ ਨੂੰ ਸ਼ਰਧਾਂਜਲੀ ਭੇਟ, ਰਾਜ ਸਭਾ ‘ਚ ਚੋਣ ਸੁਧਾਰਾਂ ‘ਤੇ ਚਰਚਾ

ਵਿਦੇਸ਼

Scroll to Top