TheUnmute.com

ਕੁਮਾਰ ਵਿਸ਼ਵਾਸ ਨੇ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਨਸੀਹਤ

ਚੰਡੀਗੜ੍ਹ 06 ਮਈ 2022: ਪੰਜਾਬ ਪੁਲਿਸ ਵਲੋਂ ਦਿੱਲੀ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ (Kumar Vishwas) ਨੇ ਟਵੀਟ ਕੀਤਾ | ਉਨ੍ਹਾਂ ਨੇ ਟਵੀਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹ। ਇਸ ਦੌਰਾਨ ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਟੈਕਸ ਰਾਹੀਂ ਹਾਸਿਲ ਕੀਤੇ ਪੈਸੇ ਦੀ ਦੁਰਵਰਤੋਂ ਨਾ ਕਰਨ ਦੀ ਨਸੀਹਤ ਦਿੱਤੀ ਹੈ।

ਕੁਮਾਰ ਵਿਸ਼ਵਾਸ (Kumar Vishwas) ਨੇ ਟਵੀਟ ਕਰਦਿਆਂ ਲਿਖਿਆ, ‘‘ਪਿਆਰੇ ਛੋਟੇ ਭਰਾ ਭਗਵੰਤ ਮਾਨ ਖ਼ੁੱਦਾਰ ਪੰਜਾਬ ਨੇ 300 ਸਾਲਾਂ ’ਚ ਕਦੇ ਵੀ ਦਿੱਲੀ ਦੇ ਕਿਸੇ ਵੀ ਅਸੁਰੱਖਿਅਤ ਤਾਨਾਸ਼ਾਹ ਨੂੰ ਆਪਣੀ ਤਾਕਤ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ। ਪੰਜਾਬ ਨੇ ਤੁਹਾਡੀ ਪੱਗ ਨੂੰ ਤਾਜ ਸੌਂਪਿਆ ਹੈ, ਕਿਸੇ ਬੌਣੇ ਦੁਰਯੋਧਨ ਨੂੰ ਨਹੀਂ…ਪੰਜਾਬ ਦੇ ਲੋਕਾਂ ਟੈਕਸ ਦੇ ਪੈਸਿਆਂ ਅਤੇ ਉਨ੍ਹਾਂ ਦੀ ਪੁਲਸ ਦਾ ਅਪਮਾਨ ਨਾ ਕਰੋ…ਪੱਗੜੀ ਸੰਭਾਲ ਜੱਟਾ।’’

Kumar Vishwas

ਜ਼ਿਕਰਯੋਗ ਹੈ ਕਿ ਅੱਜ ਭਾਜਪਾ ਨੇਤਾ ਤੇਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਦੌਰਾਨ ਹਰਿਆਣਾ ਪੁਲਿਸ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ | ਬਾਅਦ ‘ਚ ਹਰਿਆਣਾ ਪੁਲਿਸ ਨੇ ਦਿੱਲੀ ਨੂੰ ਸੌਂਪ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਪੁਲਸ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਸਾਈਬਰ ਸੈੱਲ ’ਚ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਬੱਗਾ ਨੂੰ 5 ਵਾਰ ਨੋਟਿਸ ਭੇਜਿਆ ਗਿਆ ਪਰ ਉਹ ਪੇਸ਼ ਨਹੀਂ ਹੋਏ। ਭਾਜਪਾ ਆਗੂਆਂ ਨੇ ਬੱਗਾ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ ਹੈ।

Exit mobile version