Kunwar Vijay Pratap

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ 25 ਜਨਵਰੀ 2023: ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਵਲੋਂ ਅਸਤੀਫ਼ਾ ਦਿੱਤਾ ਗਿਆ ਹੈ | ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫਾ ਈ-ਮੇਲ ਰਾਹੀਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ, ਹਾਲਾਂਕਿ ਉਨ੍ਹਾਂ ਦਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪ੍ਰਵਾਨ ਨਹੀਂ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਇਸ ਸਾਲ ਗਠਿਤ ਵਿਧਾਨ ਸਭਾ ਕਮੇਟੀਆਂ ਵਿੱਚ ਕੁਲਤਾਰ ਸਿੰਘ ਸੰਧਵਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ, ਜਿਸ ਦਾ ਕੰਮ ਵਿਧਾਨ ਸਭਾ ਵਿੱਚ ਲਾਗੂ ਵਿਧਾਇਕਾਂ ਨੂੰ ਮੰਤਰੀਆਂ ਵੱਲੋਂ ਦਿੱਤੇ ਭਰੋਸੇ ਕਰਵਾਉਣਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਸੈਸ਼ਨ ਦੌਰਾਨ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਕਈ ਸਵਾਲ ਚੁੱਕੇ ਸਨ, ਅਤੇ ਲੰਮੀ ਚਰਚਾ ਕੀਤੀ ਅਤੇ ਸਪੀਕਰ ਨੂੰ ਇਸ ਸਬੰਧੀ ਚਰਚਾ ਲਈ ਪੂਰਾ ਦਿਨ ਰੱਖਣ ਦੀ ਅਪੀਲ ਕੀਤੀ ਪਰ ਉਨ੍ਹਾਂ ਦੀ ਮੰਗ ਪ੍ਰਵਾਨ ਨਹੀਂ ਹੋਈ |

ਇਸ ਸਬੰਧੀ ਸਰਕਾਰੀ ਭਰੋਸਾ ਕਮੇਟੀ ਨੇ ਮੁੱਖ ਸਕੱਤਰ ਵੀ.ਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਜ਼ੁਬਾਨੀ ਸੁਣਵਾਈ ਲਈ ਤਲਬ ਕੀਤਾ ਸੀ ਪਰ ਉਸੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਮੀਟਿੰਗ ਬੁਲਾਈ ਸੀ, ਜਿਸ ਕਾਰਨ ਮੀਟਿੰਗ ਰੱਦ ਕਰਨੀ ਪਈ ਸੀ |

Scroll to Top