Kupwara

Kupwara: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦਾ ਆਪ੍ਰੇਸ਼ਨ ਜਾਰੀ

ਚੰਡੀਗੜ੍ਹ, 18 ਜੁਲਾਈ 2024: ਉੱਤਰੀ ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲ੍ਹੇ ਦੇ ਕੇਰਨ ਸੈਕਟਰ ‘ਚ ਸੁਰੱਖਿਆ ਬਲਾਂ ਅਤੇ ਅਤਿ.ਵਾ.ਦੀਆਂ ਵਿਚਾਲੇ ਮੁੱਠਭੇੜ ਹੋਈ। ਸੁਰੱਖਿਆ ਬਲਾਂ ਨੇ ਇੱਥੇ ਦੋ ਅਤਿ.ਵਾ.ਦੀਆਂ ਨੂੰ ਮਾਰ ਮੁਕਾਇਆ ਹੈ, ਜੋ ਕੰਟਰੋਲ ਰੇਖਾ ਤੋਂ ਘੁਸਪੈਠ ਕਰਕੇ ਸੂਬੇ ‘ਚ ਅਸ਼ਾਂਤੀ ਫੈਲਾਉਣ ਦੀ ਯੋਜਨਾ ਬਣਾ ਰਹੇ ਸਨ।

ਸਰਹੱਦੀ ਖੇਤਰ ਕੇਰਨ ‘ਚ ਭਾਰਤ-ਪਾਕਿਸਤਾਨ ਕੰਟਰੋਲ ਰੇਖਾ (LOC) ਨੇੜੇ ਮੁੱਠਭੇੜ ਫਿਲਹਾਲ ਜਾਰੀ ਹੈ | ਭਾਰਤੀ ਫੌਜ ਦੇ 6 ਆਰਆਰ ਅਤੇ ਪੁਲਿਸ ਦੇ ਐਸਓਜੀ ਦੇ ਜਵਾਨਾਂ ਮੋਰਚਾ ਸੰਭਾਲਿਆ ਹੋਇਆ ਹੈ । ਦੂਜੇ ਪਾਸੇ ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ‘ਚ ਵੀ ਮੁੱਠਭੇੜ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਡੋਡਾ ਦੇ ਕਾਸਤੀਗੜ੍ਹ ਇਲਾਕੇ ‘ਚ ਤੜਕੇ 2 ਵਜੇ ਦੇ ਕਰੀਬ ਹੋਏ ਮੁਕਾਬਲੇ ‘ਚ ਦੋ ਜਵਾਨ ਜ਼ਖਮੀ ਹੋ ਗਏ ਹਨ। ਜ਼ਖਮੀ ਜਵਾਨਾਂ ਨੂੰ ਸਰਕਾਰੀ ਹਸਪਤਾਲ ‘ਚ ਮੁੱਢਲੇ ਇਲਾਜ ਤੋਂ ਬਾਅਦ ਕਮਾਂਡ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

Scroll to Top