8 ਸਤੰਬਰ 2024: ਟੀਵੀ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ‘ਕਿਉਂਕਿ ਸਾਸ ਭੀ ਕਭੀ ਬਹੂ ਥੀ’ ਅਤੇ ਕਸੌਟੀ ਵਰਗੇ ਕਈ ਸੀਰੀਅਲਾਂ ‘ਚ ਨਜ਼ਰ ਆ ਚੁੱਕੇ ਅਦਾਕਾਰ ਵਿਕਾਸ ਸੇਠੀ ਇਸ ਦੁਨੀਆ ‘ਚ ਨਹੀਂ ਰਹੇ। ਉਨ੍ਹਾਂ ਦੀ 48 ਸਾਲ ਦੀ ਉਮਰ ‘ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਅਤੇ ਪ੍ਰਸ਼ੰਸਕਾਂ ਨੂੰ ਵੀ ਵਿਸ਼ਵਾਸ ਨਹੀਂ ਹੋ ਰਿਹਾ ਸੀ ਕਿ ਵਿਕਾਸ ਹੁਣ ਇਸ ਦੁਨੀਆ ‘ਚ ਨਹੀਂ ਰਹੇ।
ਵਿਕਾਸ ਸੇਠੀ ਦੀ ਉਮਰ ਸਿਰਫ 48 ਸਾਲ ਸੀ ਅਤੇ ਖਬਰਾਂ ਮੁਤਾਬਕ ਵਿਕਾਸ ਸੇਠੀ ਦੀ ਮੌਤ 8 ਸਤੰਬਰ ਨੂੰ ਹੋਈ । ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਨੂੰ ਸੌਂਦੇ ਸਮੇਂ ਦਿਲ ਦਾ ਦੌਰਾ ਪਿਆ ਅਤੇ ਉਹ ਸੁੱਤੇ ਹੀ ਰਹੇ। ਹਾਲਾਂਕਿ ਅਜੇ ਤੱਕ ਉਸ ਦੀ ਮੌਤ ‘ਤੇ ਪਰਿਵਾਰ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਵਿਕਾਸ ਸੇਠੀ ਆਪਣੇ ਪਿੱਛੇ ਪਤਨੀ ਅਤੇ ਛੋਟੇ ਜੁੜਵਾ ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ਦੇ ਨਾਲ-ਨਾਲ ਟੀਵੀ ਇੰਡਸਟਰੀ ਨੂੰ ਵੀ ਵੱਡਾ ਸਦਮਾ ਲੱਗਾ ਹੈ।
ਕੰਮ ਦੀ ਗੱਲ ਕਰੀਏ ਤਾਂ ਉਹ ‘ਕਿਉਕੀ ਸਾਸ ਭੀ ਕਭੀ ਬਹੂ ਥੀ’, ‘ਕਹੀਂ ਤੋ ਹੋਗਾ’, ‘ਕਸੌਟੀ ਜ਼ਿੰਦਗੀ ਕੀ’ ਸਮੇਤ ਕਈ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਦੀ ਦੁਨੀਆ ‘ਚ ਵੀ ਕਾਫੀ ਐਕਟਿਵ ਸੀ। ਉਨ੍ਹਾਂ ਦੀ ਆਖਰੀ ਪੋਸਟ 12 ਮਈ ਨੂੰ ਸੀ, ਜਿਸ ‘ਚ ਉਹ ਆਪਣੀ ਮਾਂ ਨਾਲ ਨਜ਼ਰ ਆ ਰਹੇ ਹਨ।