Ladakh

Ladakh: ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਲੱਦਾਖ ‘ਚ ਬਣਨਗੇ 5 ਨਵੇਂ ਜ਼ਿਲ੍ਹੇ

ਚੰਡੀਗੜ੍ਹ, 26 ਅਗਸਤ 2024: ਕੇਂਦਰ ਸਰਕਾਰ ਵੱਲੋਂ ਲੱਦਾਖ (Ladakh) ‘ਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਨਾਂ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼  (Ladakh) ‘ਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਫੈਸਲੇ ਤੋਂ ਬਾਅਦ ਲੱਦਾਖ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ‘ਚ ਮੱਦਦ ਮਿਲੇਗੀ।

Scroll to Top