ਲੁਧਿਆਣਾ , 21 ਜੂਨ 2024: ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ (Ladhowal Toll Plaza) ਦੇ ਵਧੇ ਰੇਟਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ ਧਰਨਾ 6ਵੇਂ ਦਿਨ ਜਾਰੀ ਹੈ | ਕਿਸਾਨ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਧਰਨੇ ਕਾਰਨ ਲਾਡੋਵਾਲ ਟੋਲ ਪਲਾਜ਼ਾ ਨੂੰ ਪਰਚੀ ਮੁਕਤ ਹੈ ਅਤੇ ਵਾਹਨ ਬਿਨਾਂ ਟੋਲ ਟੈਕਸ ਦੇ ਭੁਗਤਾਨ ਕੀਤੇ ਲੰਘ ਰਹੇ ਹਨ |
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲ (Ladhowal Toll Plaza) ‘ਚੋਂ 1 ਲੱਖ 75 ਹਜ਼ਾਰ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ ਅਤੇ NHAI ਨੂੰ ਲਗਭਗ 5 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਕਿਸਾਨਾਂ ਅਤੇ NHAI ਅਧਿਕਾਰੀਆਂ ਵਿਚਾਲੇ ਕੋਈ ਗੱਲਬਾਤ ਨਹੀਂ ਹੋਈ |
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਐਨਐਚਏਆਈ ਦੇ ਅਧਿਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਏ ਜਾਣ ਅਤੇ ਪ੍ਰਤੀ ਵਾਹਨ ਟੋਲ 150 ਰੁਪਏ ਹੋਣਾ ਚਾਹੀਦਾ ਹੈ | ਇਸ ਕਾਰਨ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦੀ ਗਿਣਤੀ ਹੌਲੀ-ਹੌਲੀ ਵੱਧ ਰਹੀ ਹੈ। ਅੱਜ ਵੀ ਆਸ-ਪਾਸ ਦੇ ਕਈ ਪਿੰਡ ਵਾਸੀਆਂ ਨੇ ਕਿਸਾਨਾਂ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ।